5ਤੇਰੇ ਤੀਰ ਤਿੱਖੇ ਹਨ, ਕੌਮਾਂ ਤੇਰੇ ਅੱਗੇ ਡਿੱਗਦੀਆਂ ਹਨ, ਉਹ ਪਾਤਸ਼ਾਹ ਦੇ ਵੈਰੀਆਂ ਦੇ ਦਿਲਾਂ ਵਿੱਚ ਹਨ।
6ਹੇ ਪਰਮੇਸ਼ੁਰ, ਤੇਰਾ ਸਿੰਘਾਸਣ ਸਦੀਪਕ ਕਾਲ ਤੱਕ ਹੈ, ਤੇਰੇ ਰਾਜ ਦਾ ਆੱਸਾ ਸਿਧਿਆਈ ਦਾ ਆੱਸਾ ਹੈ!
7ਤੂੰ ਧਰਮ ਨਾਲ ਪ੍ਰੇਮ, ਬਦੀ ਨਾਲ ਵੈਰ ਰੱਖਿਆ ਹੈ, ਇਸ ਲਈ ਪਰਮੇਸ਼ੁਰ, ਤੇਰੇ ਪਰਮੇਸ਼ੁਰ ਨੇ ਖੁਸ਼ੀ ਦੇ ਤੇਲ ਨਾਲ, ਤੇਰੇ ਸਾਥੀਆਂ ਤੋਂ ਵੱਧ ਤੈਨੂੰ ਮਸਹ ਕੀਤਾ ਹੈ।
8ਤੇਰੇ ਸਾਰੇ ਬਸਤਰ ਤੋਂ ਮੁਰ, ਅਗਰ ਅਤੇ ਤੇਜ ਪੱਤਰ ਦੀ ਖੁਸ਼ਬੂ ਆਉਂਦੀ ਹੈ, ਹਾਥੀ ਦੰਦ ਦੇ ਮਹਿਲਾਂ ਵਿੱਚੋਂ ਤਾਰ ਵਾਲੇ ਵਾਜਿਆਂ ਨੇ ਤੈਨੂੰ ਅਨੰਦ ਕੀਤਾ ਹੈ।