Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 45

ਜ਼ਬੂਰ 45:5-9

Help us?
Click on verse(s) to share them!
5ਤੇਰੇ ਤੀਰ ਤਿੱਖੇ ਹਨ, ਕੌਮਾਂ ਤੇਰੇ ਅੱਗੇ ਡਿੱਗਦੀਆਂ ਹਨ, ਉਹ ਪਾਤਸ਼ਾਹ ਦੇ ਵੈਰੀਆਂ ਦੇ ਦਿਲਾਂ ਵਿੱਚ ਹਨ।
6ਹੇ ਪਰਮੇਸ਼ੁਰ, ਤੇਰਾ ਸਿੰਘਾਸਣ ਸਦੀਪਕ ਕਾਲ ਤੱਕ ਹੈ, ਤੇਰੇ ਰਾਜ ਦਾ ਆੱਸਾ ਸਿਧਿਆਈ ਦਾ ਆੱਸਾ ਹੈ!
7ਤੂੰ ਧਰਮ ਨਾਲ ਪ੍ਰੇਮ, ਬਦੀ ਨਾਲ ਵੈਰ ਰੱਖਿਆ ਹੈ, ਇਸ ਲਈ ਪਰਮੇਸ਼ੁਰ, ਤੇਰੇ ਪਰਮੇਸ਼ੁਰ ਨੇ ਖੁਸ਼ੀ ਦੇ ਤੇਲ ਨਾਲ, ਤੇਰੇ ਸਾਥੀਆਂ ਤੋਂ ਵੱਧ ਤੈਨੂੰ ਮਸਹ ਕੀਤਾ ਹੈ।
8ਤੇਰੇ ਸਾਰੇ ਬਸਤਰ ਤੋਂ ਮੁਰ, ਅਗਰ ਅਤੇ ਤੇਜ ਪੱਤਰ ਦੀ ਖੁਸ਼ਬੂ ਆਉਂਦੀ ਹੈ, ਹਾਥੀ ਦੰਦ ਦੇ ਮਹਿਲਾਂ ਵਿੱਚੋਂ ਤਾਰ ਵਾਲੇ ਵਾਜਿਆਂ ਨੇ ਤੈਨੂੰ ਅਨੰਦ ਕੀਤਾ ਹੈ।
9ਤੇਰੀਆਂ ਪਤਵੰਤ ਇਸਤਰੀਆਂ ਵਿੱਚੋਂ ਰਾਜਕੁਮਾਰੀਆਂ ਵੀ ਹਨ, ਰਾਣੀ ਤੇਰੇ ਸੱਜੇ ਹੱਥ ਉੱਤੇ ਓਫੀਰ ਦੇ ਕੁੰਦਨ ਸੋਨੇ ਨਾਲ ਸ਼ਿੰਗਾਰ ਲਾ ਕੇ ਖੜ੍ਹੀ ਹੈ।

Read ਜ਼ਬੂਰ 45ਜ਼ਬੂਰ 45
Compare ਜ਼ਬੂਰ 45:5-9ਜ਼ਬੂਰ 45:5-9