Text copied!
Bibles in Panjabi

ਜ਼ਬੂਰ 45:9-14 in Panjabi

Help us?

ਜ਼ਬੂਰ 45:9-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਤੇਰੀਆਂ ਪਤਵੰਤ ਇਸਤਰੀਆਂ ਵਿੱਚੋਂ ਰਾਜਕੁਮਾਰੀਆਂ ਵੀ ਹਨ, ਰਾਣੀ ਤੇਰੇ ਸੱਜੇ ਹੱਥ ਉੱਤੇ ਓਫੀਰ ਦੇ ਕੁੰਦਨ ਸੋਨੇ ਨਾਲ ਸ਼ਿੰਗਾਰ ਲਾ ਕੇ ਖੜ੍ਹੀ ਹੈ।
10 ਧੀਏ, ਸੁਣ ਅਤੇ ਵੇਖ ਅਤੇ ਆਪਣਾ ਕੰਨ ਲਾ, ਆਪਣੇ ਲੋਕ ਅਤੇ ਆਪਣੇ ਪਿਤਾ ਦੇ ਘਰ ਨੂੰ ਭੁੱਲ ਜਾਵੀਂ!
11 ਤਦ ਪਾਤਸ਼ਾਹ ਤੇਰੇ ਸੁਹੱਪਣ ਤੋਂ ਮੋਹਿਤ ਹੋਵੇਗਾ, ਕਿਉਂ ਜੋ ਉਹ ਤੇਰਾ ਸੁਆਮੀ ਹੈ ਸੋ ਉਹ ਨੂੰ ਮੱਥਾ ਟੇਕ।
12 ਅਤੇ ਸੂਰ ਦੇਸ ਦੇ ਲੋਕ ਭੇਟ ਨਾਲ ਹਾਜ਼ਰ ਹੋਣਗੇ, ਲੋਕਾਂ ਦੇ ਧਨਵਾਨ ਤੇਰੀ ਕਿਰਪਾ ਦੇ ਲਈ ਬੇਨਤੀ ਕਰਨਗੇ।
13 ਰਾਜਕੁਮਾਰੀ ਮਹਿਲ ਵਿੱਚ ਬਹੁਤ ਤੇਜ਼ਵੰਤ ਹੈ, ਉਸ ਦਾ ਲਿਬਾਸ ਸੁਨਹਿਰੀ ਕਸੀਦੇ ਦਾ ਹੈ।
14 ਬੂਟੇ ਕੱਢੇ ਹੋਏ ਪਹਿਰਾਵੇ ਪਹਿਨੀ ਉਹ ਪਾਤਸ਼ਾਹ ਕੋਲ ਪਹੁੰਚਾਈ ਜਾਵੇਗੀ, ਉਹ ਦੀਆਂ ਕੁਆਰੀਆਂ ਸਹੇਲੀਆਂ ਉਹ ਦੇ ਪਿੱਛੇ-ਪਿੱਛੇ ਤੇਰੇ ਕੋਲ ਲਿਆਈਆਂ ਜਾਣਗੀਆਂ।
ਜ਼ਬੂਰ 45 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ