2 ਇਸ ਕਰਕੇ ਅਸੀਂ ਨਾ ਡਰਾਂਗੇ ਭਾਵੇਂ ਧਰਤੀ ਉਲਟ ਜਾਵੇ, ਅਤੇ ਪਰਬਤ ਸਮੁੰਦਰ ਦੇ ਵਿੱਚ ਹੀ ਸੁੱਟੇ ਜਾਣ,
3 ਭਾਵੇਂ ਉਹ ਦੇ ਪਾਣੀ ਗਰਜਣ ਅਤੇ ਝੱਗ ਛੱਡਣ, ਅਤੇ ਪਰਬਤ ਉਸ ਦੇ ਵਧਣ ਦੇ ਕਾਰਨ ਥਰ-ਥਰਾਉਣ। ਸਲਹ।
4 ਇੱਕ ਨਦੀ ਹੈ ਜਿਸ ਦੀਆਂ ਧਾਰਾਂ ਪਰਮੇਸ਼ੁਰ ਦੇ ਨਗਰ ਨੂੰ, ਅੱਤ ਮਹਾਨ ਦੇ ਡੇਰਿਆਂ ਅਤੇ ਪਵਿੱਤਰ ਸਥਾਨ ਨੂੰ ਅਨੰਦਿਤ ਕਰਦੀਆਂ ਹਨ।