Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 46

ਜ਼ਬੂਰ 46:5-11

Help us?
Click on verse(s) to share them!
5ਪਰਮੇਸ਼ੁਰ ਉਹ ਦੇ ਵਿੱਚ ਹੈ, ਉਹ ਨਾ ਡੋਲੇਗਾ, ਪਰਮੇਸ਼ੁਰ ਅੰਮ੍ਰਿਤ ਵੇਲੇ ਉਹ ਦੀ ਸਹਾਇਤਾ ਕਰੇਗਾ।
6ਕੌਮਾਂ ਨੇ ਹੁੱਲੜ ਮਚਾਇਆ, ਰਾਜ ਡੋਲ ਗਏ, ਉਸ ਨੇ ਆਪਣਾ ਸ਼ਬਦ ਸੁਣਾਇਆ ਅਤੇ ਧਰਤੀ ਪੰਘਰ ਗਈ।
7ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ। ਸਲਹ।
8ਆਓ, ਯਹੋਵਾਹ ਦੇ ਕੰਮਾਂ ਨੂੰ ਵੇਖੋ, ਜਿਸ ਨੇ ਧਰਤੀ ਉੱਤੇ ਤਬਾਹੀਆਂ ਮਚਾਈਆਂ ਹਨ।
9ਉਹ ਧਰਤੀ ਦੇ ਬੰਨਿਆਂ ਤੱਕ ਲੜਾਈਆਂ ਨੂੰ ਮੁਕਾ ਦਿੰਦਾ ਹੈ, ਉਹ ਧਣੁੱਖ ਨੂੰ ਭੰਨ ਸੁੱਟਦਾ ਹੈ ਅਤੇ ਬਰਛੀ ਦੇ ਟੋਟੇ-ਟੋਟੇ ਕਰ ਦਿੰਦਾ ਹੈ, ਉਹ ਰਥਾਂ ਨੂੰ ਅੱਗ ਨਾਲ ਸਾੜ ਸੁੱਟਦਾ ਹੈ!
10ਸਾਡਾ ਪਰਮੇਸ਼ੁਰ ਆਖਦਾ ਹੈ, ਨਾ ਲੜੋ ਅਤੇ ਜਾਣ ਲਓ ਕਿ ਮੈਂ ਹੀ ਪਰਮੇਸ਼ੁਰ ਹਾਂ, ਮੈਂ ਕੌਮਾਂ ਵਿੱਚ ਵਡਿਆਇਆ ਜਾਂਵਾਂਗਾ, ਮੈਂ ਧਰਤੀ ਉੱਤੇ ਵਡਿਆਇਆ ਜਾਂਵਾਂਗਾ!
11ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ। ਸਲਹ।

Read ਜ਼ਬੂਰ 46ਜ਼ਬੂਰ 46
Compare ਜ਼ਬੂਰ 46:5-11ਜ਼ਬੂਰ 46:5-11