1ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸ਼ੀਆਂ ਦਾ ਇੱਕ ਭਜਨ। ਹੇ ਸਭ ਲੋਕੋ, ਤਾੜੀਆਂ ਵਜਾਓ, ਜੈ-ਜੈਕਾਰ ਦੇ ਸ਼ਬਦ ਨਾਲ ਪਰਮੇਸ਼ੁਰ ਲਈ ਲਲਕਾਰੋ,
2ਕਿਉਂ ਜੋ ਯਹੋਵਾਹ ਅੱਤ ਮਹਾਨ ਤੇ ਭਿਆਨਕ ਹੈ, ਉਹ ਸਾਰੇ ਜਗਤ ਦਾ ਮਹਾਰਾਜਾ ਹੈ!
3ਉਹ ਲੋਕਾਂ ਨੂੰ ਸਾਡੇ ਹੇਠਾਂ ਦਬਾ ਦਿੰਦਾ, ਅਤੇ ਉੱਮਤਾਂ ਨੂੰ ਸਾਡੇ ਪੈਰਾਂ ਹੇਠ ਕਰ ਦਿੰਦਾ ਹੈ।
4ਉਹ ਸਾਡੇ ਲਈ ਸਾਡੇ ਅਧਿਕਾਰ ਨੂੰ ਚੁਣਦਾ ਹੈ, ਆਪਣੇ ਪਿਆਰੇ ਯਾਕੂਬ ਦੀ ਉੱਤਮਤਾਈ ਨੂੰ। ਸਲਹ।
5ਪਰਮੇਸ਼ੁਰ ਲਲਕਾਰ ਨਾਲ ਉੱਪਰ ਚੜ੍ਹ ਗਿਆ ਹੈ, ਯਹੋਵਾਹ ਨਰਸਿੰਗੇ ਦੀ ਅਵਾਜ਼ ਨਾਲ।