Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 47

ਜ਼ਬੂਰ 47:1-8

Help us?
Click on verse(s) to share them!
1ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸ਼ੀਆਂ ਦਾ ਇੱਕ ਭਜਨ। ਹੇ ਸਭ ਲੋਕੋ, ਤਾੜੀਆਂ ਵਜਾਓ, ਜੈ-ਜੈਕਾਰ ਦੇ ਸ਼ਬਦ ਨਾਲ ਪਰਮੇਸ਼ੁਰ ਲਈ ਲਲਕਾਰੋ,
2ਕਿਉਂ ਜੋ ਯਹੋਵਾਹ ਅੱਤ ਮਹਾਨ ਤੇ ਭਿਆਨਕ ਹੈ, ਉਹ ਸਾਰੇ ਜਗਤ ਦਾ ਮਹਾਰਾਜਾ ਹੈ!
3ਉਹ ਲੋਕਾਂ ਨੂੰ ਸਾਡੇ ਹੇਠਾਂ ਦਬਾ ਦਿੰਦਾ, ਅਤੇ ਉੱਮਤਾਂ ਨੂੰ ਸਾਡੇ ਪੈਰਾਂ ਹੇਠ ਕਰ ਦਿੰਦਾ ਹੈ।
4ਉਹ ਸਾਡੇ ਲਈ ਸਾਡੇ ਅਧਿਕਾਰ ਨੂੰ ਚੁਣਦਾ ਹੈ, ਆਪਣੇ ਪਿਆਰੇ ਯਾਕੂਬ ਦੀ ਉੱਤਮਤਾਈ ਨੂੰ। ਸਲਹ।
5ਪਰਮੇਸ਼ੁਰ ਲਲਕਾਰ ਨਾਲ ਉੱਪਰ ਚੜ੍ਹ ਗਿਆ ਹੈ, ਯਹੋਵਾਹ ਨਰਸਿੰਗੇ ਦੀ ਅਵਾਜ਼ ਨਾਲ।
6ਪਰਮੇਸ਼ੁਰ ਦਾ ਭਜਨ ਗਾਓ, ਅਰਾਧਨਾ ਕਰੋ, ਸਾਡੇ ਪਾਤਸ਼ਾਹ ਦੇ ਗੁਣ ਗਾਓ, ਗੁਣ ਗਾਓ!
7ਪਰਮੇਸ਼ੁਰ ਸਾਰੇ ਜਗਤ ਦਾ ਪਾਤਸ਼ਾਹ ਜੋ ਹੈ, ਸੁਰ ਤਾਲ ਨਾਲ ਅਰਾਧਨਾ ਕਰੋ!
8ਪਰਮੇਸ਼ੁਰ ਪਰਾਈਆਂ ਕੌਮਾਂ ਉੱਤੇ ਰਾਜ ਕਰਦਾ ਹੈ, ਪਰਮੇਸ਼ੁਰ ਆਪਣੇ ਪਵਿੱਤਰ ਸਿੰਘਾਸਣ ਉੱਤੇ ਬੈਠਾ ਹੈ।

Read ਜ਼ਬੂਰ 47ਜ਼ਬੂਰ 47
Compare ਜ਼ਬੂਰ 47:1-8ਜ਼ਬੂਰ 47:1-8