2ਉਚਿਆਈ ਕਰਕੇ ਸੁੰਦਰ, ਸਾਰੀ ਧਰਤੀ ਦੀ ਖੁਸ਼ੀ, ਸੀਯੋਨ ਪਰਬਤ ਹੈ ਜਿਹੜਾ ਉੱਤਰ ਦੀ ਵੱਲ ਮਹਾਰਾਜਾ ਦਾ ਸ਼ਹਿਰ ਹੈ।
3ਪਰਮੇਸ਼ੁਰ ਨੇ ਉਹ ਦੇ ਮਹਿਲਾਂ ਵਿੱਚ ਇੱਕ ਉੱਚਾ ਗੜ੍ਹ ਹੋ ਕੇ ਆਪਣੇ ਆਪ ਨੂੰ ਪਰਗਟ ਕੀਤਾ।
4ਤਾਂ ਵੇਖੋ, ਰਾਜੇ ਇਕੱਠੇ ਹੋ ਗਏ, ਓਹ ਮਿਲ ਕੇ ਲੰਘ ਗਏ।
5ਉਨ੍ਹਾਂ ਨੇ ਉਹ ਨੂੰ ਡਿੱਠਾ, ਫੇਰ ਦੰਗ ਰਹਿ ਗਏ, ਵਿਆਕੁਲ ਹੋ ਕੇ ਉਹ ਉੱਠ ਭੱਜੇ!