Text copied!
Bibles in Panjabi

ਜ਼ਬੂਰ 48:3-9 in Panjabi

Help us?

ਜ਼ਬੂਰ 48:3-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਪਰਮੇਸ਼ੁਰ ਨੇ ਉਹ ਦੇ ਮਹਿਲਾਂ ਵਿੱਚ ਇੱਕ ਉੱਚਾ ਗੜ੍ਹ ਹੋ ਕੇ ਆਪਣੇ ਆਪ ਨੂੰ ਪਰਗਟ ਕੀਤਾ।
4 ਤਾਂ ਵੇਖੋ, ਰਾਜੇ ਇਕੱਠੇ ਹੋ ਗਏ, ਓਹ ਮਿਲ ਕੇ ਲੰਘ ਗਏ।
5 ਉਨ੍ਹਾਂ ਨੇ ਉਹ ਨੂੰ ਡਿੱਠਾ, ਫੇਰ ਦੰਗ ਰਹਿ ਗਏ, ਵਿਆਕੁਲ ਹੋ ਕੇ ਉਹ ਉੱਠ ਭੱਜੇ!
6 ਉੱਥੇ ਕੰਬਣੀ ਨੇ ਉਨ੍ਹਾਂ ਨੂੰ ਫੜ ਲਿਆ, ਅਤੇ ਜੱਚਾ ਵਾਲੀਆਂ ਪੀੜਾਂ ਉਨ੍ਹਾਂ ਨੂੰ ਲੱਗੀਆਂ।
7 ਤੂੰ ਪੁਰੇ ਦੀ ਹਵਾ ਨਾਲ ਤਰਸ਼ੀਸ਼ ਸ਼ਹਿਰ ਦੇ ਜਹਾਜ਼ਾਂ ਨੂੰ ਭੰਨ ਸੁੱਟਦਾ ਹੈਂ।
8 ਜਿਵੇਂ ਅਸੀਂ ਸੁਣਿਆ ਹੈ ਤਿਵੇਂ ਸੈਨਾਂ ਦੇ ਯਹੋਵਾਹ ਦੇ ਸ਼ਹਿਰ ਵਿੱਚ, ਸਾਡੇ ਪਰਮੇਸ਼ੁਰ ਦੇ ਸ਼ਹਿਰ ਵਿੱਚ ਅਸੀਂ ਵੇਖਿਆ ਵੀ ਹੈ। ਪਰਮੇਸ਼ੁਰ ਉਹ ਨੂੰ ਸਦਾ ਤੱਕ ਕਾਇਮ ਰੱਖੇਗਾ। ਸਲਹ।
9 ਹੇ ਪਰਮੇਸ਼ੁਰ, ਅਸੀਂ ਤੇਰੀ ਹੈਕਲ ਦੇ ਵਿੱਚ ਤੇਰੀ ਦਯਾ ਉੱਤੇ ਵਿਚਾਰ ਕੀਤਾ ਹੈ।
ਜ਼ਬੂਰ 48 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ