Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 48

ਜ਼ਬੂਰ 48:4-11

Help us?
Click on verse(s) to share them!
4ਤਾਂ ਵੇਖੋ, ਰਾਜੇ ਇਕੱਠੇ ਹੋ ਗਏ, ਓਹ ਮਿਲ ਕੇ ਲੰਘ ਗਏ।
5ਉਨ੍ਹਾਂ ਨੇ ਉਹ ਨੂੰ ਡਿੱਠਾ, ਫੇਰ ਦੰਗ ਰਹਿ ਗਏ, ਵਿਆਕੁਲ ਹੋ ਕੇ ਉਹ ਉੱਠ ਭੱਜੇ!
6ਉੱਥੇ ਕੰਬਣੀ ਨੇ ਉਨ੍ਹਾਂ ਨੂੰ ਫੜ ਲਿਆ, ਅਤੇ ਜੱਚਾ ਵਾਲੀਆਂ ਪੀੜਾਂ ਉਨ੍ਹਾਂ ਨੂੰ ਲੱਗੀਆਂ।
7ਤੂੰ ਪੁਰੇ ਦੀ ਹਵਾ ਨਾਲ ਤਰਸ਼ੀਸ਼ ਸ਼ਹਿਰ ਦੇ ਜਹਾਜ਼ਾਂ ਨੂੰ ਭੰਨ ਸੁੱਟਦਾ ਹੈਂ।
8ਜਿਵੇਂ ਅਸੀਂ ਸੁਣਿਆ ਹੈ ਤਿਵੇਂ ਸੈਨਾਂ ਦੇ ਯਹੋਵਾਹ ਦੇ ਸ਼ਹਿਰ ਵਿੱਚ, ਸਾਡੇ ਪਰਮੇਸ਼ੁਰ ਦੇ ਸ਼ਹਿਰ ਵਿੱਚ ਅਸੀਂ ਵੇਖਿਆ ਵੀ ਹੈ। ਪਰਮੇਸ਼ੁਰ ਉਹ ਨੂੰ ਸਦਾ ਤੱਕ ਕਾਇਮ ਰੱਖੇਗਾ। ਸਲਹ।
9ਹੇ ਪਰਮੇਸ਼ੁਰ, ਅਸੀਂ ਤੇਰੀ ਹੈਕਲ ਦੇ ਵਿੱਚ ਤੇਰੀ ਦਯਾ ਉੱਤੇ ਵਿਚਾਰ ਕੀਤਾ ਹੈ।
10ਹੇ ਪਰਮੇਸ਼ੁਰ, ਜਿਵੇਂ ਤੇਰਾ ਨਾਮ, ਤਿਵੇਂ ਤੇਰੀ ਉਸਤਤ ਧਰਤੀ ਦੇ ਬੰਨਿਆਂ ਤੱਕ ਹੈ, ਤੇਰਾ ਸੱਜਾ ਹੱਥ ਧਰਮ ਨਾਲ ਭਰਿਆ ਹੋਇਆ ਹੈ।
11ਤੇਰੇ ਨਿਆਂਵਾਂ ਦੇ ਕਾਰਨ ਸੀਯੋਨ ਪਰਬਤ ਅਨੰਦ ਹੋਵੇ, ਯਹੂਦਾਹ ਦੇ ਲੋਕ ਖੁਸ਼ੀਆਂ ਮਨਾਉਣ!

Read ਜ਼ਬੂਰ 48ਜ਼ਬੂਰ 48
Compare ਜ਼ਬੂਰ 48:4-11ਜ਼ਬੂਰ 48:4-11