8ਜਿਵੇਂ ਅਸੀਂ ਸੁਣਿਆ ਹੈ ਤਿਵੇਂ ਸੈਨਾਂ ਦੇ ਯਹੋਵਾਹ ਦੇ ਸ਼ਹਿਰ ਵਿੱਚ, ਸਾਡੇ ਪਰਮੇਸ਼ੁਰ ਦੇ ਸ਼ਹਿਰ ਵਿੱਚ ਅਸੀਂ ਵੇਖਿਆ ਵੀ ਹੈ। ਪਰਮੇਸ਼ੁਰ ਉਹ ਨੂੰ ਸਦਾ ਤੱਕ ਕਾਇਮ ਰੱਖੇਗਾ। ਸਲਹ।
9ਹੇ ਪਰਮੇਸ਼ੁਰ, ਅਸੀਂ ਤੇਰੀ ਹੈਕਲ ਦੇ ਵਿੱਚ ਤੇਰੀ ਦਯਾ ਉੱਤੇ ਵਿਚਾਰ ਕੀਤਾ ਹੈ।
10ਹੇ ਪਰਮੇਸ਼ੁਰ, ਜਿਵੇਂ ਤੇਰਾ ਨਾਮ, ਤਿਵੇਂ ਤੇਰੀ ਉਸਤਤ ਧਰਤੀ ਦੇ ਬੰਨਿਆਂ ਤੱਕ ਹੈ, ਤੇਰਾ ਸੱਜਾ ਹੱਥ ਧਰਮ ਨਾਲ ਭਰਿਆ ਹੋਇਆ ਹੈ।