Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 48

ਜ਼ਬੂਰ 48:8-14

Help us?
Click on verse(s) to share them!
8ਜਿਵੇਂ ਅਸੀਂ ਸੁਣਿਆ ਹੈ ਤਿਵੇਂ ਸੈਨਾਂ ਦੇ ਯਹੋਵਾਹ ਦੇ ਸ਼ਹਿਰ ਵਿੱਚ, ਸਾਡੇ ਪਰਮੇਸ਼ੁਰ ਦੇ ਸ਼ਹਿਰ ਵਿੱਚ ਅਸੀਂ ਵੇਖਿਆ ਵੀ ਹੈ। ਪਰਮੇਸ਼ੁਰ ਉਹ ਨੂੰ ਸਦਾ ਤੱਕ ਕਾਇਮ ਰੱਖੇਗਾ। ਸਲਹ।
9ਹੇ ਪਰਮੇਸ਼ੁਰ, ਅਸੀਂ ਤੇਰੀ ਹੈਕਲ ਦੇ ਵਿੱਚ ਤੇਰੀ ਦਯਾ ਉੱਤੇ ਵਿਚਾਰ ਕੀਤਾ ਹੈ।
10ਹੇ ਪਰਮੇਸ਼ੁਰ, ਜਿਵੇਂ ਤੇਰਾ ਨਾਮ, ਤਿਵੇਂ ਤੇਰੀ ਉਸਤਤ ਧਰਤੀ ਦੇ ਬੰਨਿਆਂ ਤੱਕ ਹੈ, ਤੇਰਾ ਸੱਜਾ ਹੱਥ ਧਰਮ ਨਾਲ ਭਰਿਆ ਹੋਇਆ ਹੈ।
11ਤੇਰੇ ਨਿਆਂਵਾਂ ਦੇ ਕਾਰਨ ਸੀਯੋਨ ਪਰਬਤ ਅਨੰਦ ਹੋਵੇ, ਯਹੂਦਾਹ ਦੇ ਲੋਕ ਖੁਸ਼ੀਆਂ ਮਨਾਉਣ!
12ਸੀਯੋਨ ਦੇ ਚੁਫ਼ੇਰੇ ਫਿਰੋ ਅਤੇ ਉਹ ਦੀ ਪਰਦੱਖਣਾ ਕਰੋ, ਉਹ ਦੇ ਬੁਰਜ਼ਾਂ ਨੂੰ ਗਿਣੋ।
13ਉਹ ਦੇ ਸ਼ਹਿਰਪਨਾਹ ਨੂੰ ਦਿਲ ਲਾ ਕੇ ਵੇਖੋ, ਉਹ ਦੇ ਮਹਿਲਾਂ ਦੇ ਵਿੱਚ ਦੀ ਲੰਘੋ ਕਿ ਤੁਸੀਂ ਆਉਣ ਵਾਲੀ ਪੀੜ੍ਹੀ ਨੂੰ ਦੱਸ ਸਕੋ।
14ਇਹੋ ਪਰਮੇਸ਼ੁਰ ਤਾਂ ਜੁੱਗੋ-ਜੁੱਗ ਸਾਡਾ ਪਰਮੇਸ਼ੁਰ ਹੈ, ਮੌਤ ਤੱਕ ਵੀ ਓਹੋ ਸਾਡਾ ਆਗੂ ਰਹੇਗਾ!

Read ਜ਼ਬੂਰ 48ਜ਼ਬੂਰ 48
Compare ਜ਼ਬੂਰ 48:8-14ਜ਼ਬੂਰ 48:8-14