11 ਉਨ੍ਹਾਂ ਦੇ ਅੰਦਰ ਇਹ ਭੁਲੇਖਾ ਹੈ ਕਿ ਸਾਡੀਆਂ ਕਬਰਾਂ ਸਦਾ ਤੱਕ ਅਤੇ ਸਾਡੇ ਨਿਵਾਸ ਪੀੜ੍ਹੀਓਂ ਪੀੜ੍ਹੀ ਰਹਿਣਗੇ, ਓਹ ਆਪਣੀਆਂ ਭੂਮੀਆਂ ਉੱਤੇ ਆਪਣੇ ਨਾਮ ਰੱਖਦੇ ਹਨ।
12 ਪਰ ਆਦਮੀ ਆਦਰ ਵਿੱਚ ਨਹੀਂ ਟਿਕੇਗਾ, ਉਹ ਡੰਗਰਾਂ ਵਰਗੇ ਹਨ ਜਿਹੜੇ ਨਸ਼ਟ ਹੋ ਜਾਂਦੇ ਹਨ।
13 ਉਨ੍ਹਾਂ ਦੀ ਇਹ ਚਾਲ ਉਨ੍ਹਾਂ ਦੀ ਮੂਰਖਤਾਈ ਹੈ, ਤਾਂ ਵੀ ਜਿਹੜੇ ਉਨ੍ਹਾਂ ਦੇ ਮਗਰ ਆਉਂਦੇ ਹਨ, ਓਹ ਉਨ੍ਹਾਂ ਦੀਆਂ ਗੱਲਾਂ ਨੂੰ ਪਸੰਦ ਕਰਦੇ ਹਨ। ਸਲਹ।