11ਉਨ੍ਹਾਂ ਦੇ ਅੰਦਰ ਇਹ ਭੁਲੇਖਾ ਹੈ ਕਿ ਸਾਡੀਆਂ ਕਬਰਾਂ ਸਦਾ ਤੱਕ ਅਤੇ ਸਾਡੇ ਨਿਵਾਸ ਪੀੜ੍ਹੀਓਂ ਪੀੜ੍ਹੀ ਰਹਿਣਗੇ, ਓਹ ਆਪਣੀਆਂ ਭੂਮੀਆਂ ਉੱਤੇ ਆਪਣੇ ਨਾਮ ਰੱਖਦੇ ਹਨ।
12ਪਰ ਆਦਮੀ ਆਦਰ ਵਿੱਚ ਨਹੀਂ ਟਿਕੇਗਾ, ਉਹ ਡੰਗਰਾਂ ਵਰਗੇ ਹਨ ਜਿਹੜੇ ਨਸ਼ਟ ਹੋ ਜਾਂਦੇ ਹਨ।
13ਉਨ੍ਹਾਂ ਦੀ ਇਹ ਚਾਲ ਉਨ੍ਹਾਂ ਦੀ ਮੂਰਖਤਾਈ ਹੈ, ਤਾਂ ਵੀ ਜਿਹੜੇ ਉਨ੍ਹਾਂ ਦੇ ਮਗਰ ਆਉਂਦੇ ਹਨ, ਓਹ ਉਨ੍ਹਾਂ ਦੀਆਂ ਗੱਲਾਂ ਨੂੰ ਪਸੰਦ ਕਰਦੇ ਹਨ। ਸਲਹ।
14ਇੱਜੜ ਵਾਂਗੂੰ ਉਹ ਪਤਾਲ ਵਿੱਚ ਰੱਖੇ ਜਾਂਦੇ ਹਨ, ਮੌਤ ਉਨ੍ਹਾਂ ਦੀ ਅਯਾਲੀ ਹੋਵੇਗੀ, ਅਤੇ ਸਵੇਰ ਨੂੰ ਧਰਮੀ ਉਨ੍ਹਾਂ ਉੱਤੇ ਰਾਜ ਕਰਨਗੇ। ਉਨ੍ਹਾਂ ਦਾ ਰੂਪ ਪਤਾਲ ਵਿੱਚ ਗਲ਼ ਜਾਵੇਗਾ, ਉਹ ਦਾ ਕੋਈ ਟਿਕਾਣਾ ਨਾ ਰਹੇਗਾ।
15ਪਰੰਤੂ ਪਰਮੇਸ਼ੁਰ ਮੇਰੀ ਜਾਨ ਨੂੰ ਪਤਾਲ ਦੇ ਵੱਸ ਤੋਂ ਛੁਟਕਾਰਾ ਦੇਵੇਗਾ, ਕਿਉਂ ਜੋ ਉਹ ਮੈਨੂੰ ਕਬੂਲ ਕਰੇਗਾ। ਸਲਹ।
16ਤੂੰ ਨਾ ਡਰ ਜਦ ਕੋਈ ਮਨੁੱਖ ਧਨੀ ਹੋ ਜਾਵੇ, ਜਦ ਉਹ ਦੇ ਘਰ ਦਾ ਪਰਤਾਪ ਵਧ ਜਾਵੇ,
17ਕਿਉਂ ਜੋ ਉਹ ਮਰਨ ਦੇ ਵੇਲੇ ਕੁਝ ਵੀ ਨਾ ਲਈ ਜਾਵੇਗਾ, ਉਹ ਦਾ ਪਰਤਾਪ ਉਹ ਦੇ ਪਿੱਛੇ ਨਾ ਉੱਤਰੇਗਾ,
18ਭਾਵੇਂ ਉਹ ਆਪਣੇ ਜਿਉਂਦੇ ਜੀਅ ਆਪਣੀ ਜਾਨ ਨੂੰ ਮੁਬਾਰਕ ਆਖਦਾ, - ਜਦੋਂ ਤੂੰ ਆਪਣਾ ਭਲਾ ਕਰੇਂ ਤਾਂ ਲੋਕ ਤੈਨੂੰ ਸਲਾਹੁਣਗੇ, -
19ਤਦ ਵੀ ਉਹ ਆਪਣੇ ਪੁਰਖਿਆਂ ਦੀ ਪੀੜ੍ਹੀ ਵਿੱਚ ਜਾ ਰਲੇਗਾ, ਜਿਹੜੇ ਕਦੇ ਵੀ ਚਾਨਣ ਨਾ ਵੇਖਣਗੇ।