15 ਪਰੰਤੂ ਪਰਮੇਸ਼ੁਰ ਮੇਰੀ ਜਾਨ ਨੂੰ ਪਤਾਲ ਦੇ ਵੱਸ ਤੋਂ ਛੁਟਕਾਰਾ ਦੇਵੇਗਾ, ਕਿਉਂ ਜੋ ਉਹ ਮੈਨੂੰ ਕਬੂਲ ਕਰੇਗਾ। ਸਲਹ।
16 ਤੂੰ ਨਾ ਡਰ ਜਦ ਕੋਈ ਮਨੁੱਖ ਧਨੀ ਹੋ ਜਾਵੇ, ਜਦ ਉਹ ਦੇ ਘਰ ਦਾ ਪਰਤਾਪ ਵਧ ਜਾਵੇ,
17 ਕਿਉਂ ਜੋ ਉਹ ਮਰਨ ਦੇ ਵੇਲੇ ਕੁਝ ਵੀ ਨਾ ਲਈ ਜਾਵੇਗਾ, ਉਹ ਦਾ ਪਰਤਾਪ ਉਹ ਦੇ ਪਿੱਛੇ ਨਾ ਉੱਤਰੇਗਾ,
18 ਭਾਵੇਂ ਉਹ ਆਪਣੇ ਜਿਉਂਦੇ ਜੀਅ ਆਪਣੀ ਜਾਨ ਨੂੰ ਮੁਬਾਰਕ ਆਖਦਾ, - ਜਦੋਂ ਤੂੰ ਆਪਣਾ ਭਲਾ ਕਰੇਂ ਤਾਂ ਲੋਕ ਤੈਨੂੰ ਸਲਾਹੁਣਗੇ, -
19 ਤਦ ਵੀ ਉਹ ਆਪਣੇ ਪੁਰਖਿਆਂ ਦੀ ਪੀੜ੍ਹੀ ਵਿੱਚ ਜਾ ਰਲੇਗਾ, ਜਿਹੜੇ ਕਦੇ ਵੀ ਚਾਨਣ ਨਾ ਵੇਖਣਗੇ।