4 ਮੈਂ ਆਪਣੇ ਕੰਨ ਦ੍ਰਿਸ਼ਟਾਂਤ ਵੱਲ ਲਾਵਾਂਗਾ, ਮੈਂ ਬਰਬਤ ਨਾਲ ਆਪਣਾ ਭੇਤ ਖੋਲ੍ਹਾਂਗਾ।
5 ਬੁਰੇ ਦਿਨਾਂ ਵਿੱਚ ਮੈਂ ਕਿਉਂ ਡਰਾਂ, ਜਦ ਧੋਖੇਬਾਜ਼ਾਂ ਦੀ ਬਦੀ ਮੈਨੂੰ ਘੇਰ ਲੈਂਦੀ ਹੈ?
6 ਜਿਹੜੇ ਆਪਣੀ ਮਾਇਆ ਉੱਤੇ ਭਰੋਸਾ ਰੱਖਦੇ ਹਨ, ਅਤੇ ਆਪਣੇ ਧਨ ਦੀ ਬਹੁਤਾਇਤ ਉੱਤੇ ਫੁੱਲਦੇ ਹਨ,
7 ਉਨ੍ਹਾਂ ਵਿੱਚੋਂ ਕੋਈ ਆਪਣੇ ਆਪ ਦਾ ਛੁਟਕਾਰਾ ਕਰ ਨਹੀਂ ਸਕਦਾ, ਨਾ ਪਰਮੇਸ਼ੁਰ ਨੂੰ ਉਹ ਦੇ ਬਦਲੇ ਪ੍ਰਾਸਚਿਤ ਦੇ ਸਕਦਾ ਹੈ,
8 ਕਿਉਂ ਜੋ ਉਨ੍ਹਾਂ ਦੀ ਜਾਨ ਦਾ ਛੁਟਕਾਰਾ ਮਹਿੰਗਾ ਹੈ, ਅਤੇ ਉਹ ਸਦਾ ਤੱਕ ਅਸਾਧ ਹੈ,
9 ਕਿ ਉਹ ਅਨੰਤ ਕਾਲ ਤੱਕ ਜਿਉਂਦਾ ਰਹੇ, ਅਤੇ ਕਬਰ ਨੂੰ ਨਾ ਵੇਖੇ।
10 ਉਹ ਤਾਂ ਵੇਖਦਾ ਹੈ ਕਿ ਬੁੱਧਵਾਨ ਵੀ ਮਰਦੇ, ਅਤੇ ਮੂਰਖ ਅਤੇ ਖਚਰਾ ਦੋਵੇਂ ਨਸ਼ਟ ਹੋ ਜਾਂਦੇ ਹਨ, ਅਤੇ ਆਪਣੀ ਮਾਇਆ ਹੋਰਨਾਂ ਲਈ ਛੱਡ ਜਾਂਦੇ ਹਨ।
11 ਉਨ੍ਹਾਂ ਦੇ ਅੰਦਰ ਇਹ ਭੁਲੇਖਾ ਹੈ ਕਿ ਸਾਡੀਆਂ ਕਬਰਾਂ ਸਦਾ ਤੱਕ ਅਤੇ ਸਾਡੇ ਨਿਵਾਸ ਪੀੜ੍ਹੀਓਂ ਪੀੜ੍ਹੀ ਰਹਿਣਗੇ, ਓਹ ਆਪਣੀਆਂ ਭੂਮੀਆਂ ਉੱਤੇ ਆਪਣੇ ਨਾਮ ਰੱਖਦੇ ਹਨ।
12 ਪਰ ਆਦਮੀ ਆਦਰ ਵਿੱਚ ਨਹੀਂ ਟਿਕੇਗਾ, ਉਹ ਡੰਗਰਾਂ ਵਰਗੇ ਹਨ ਜਿਹੜੇ ਨਸ਼ਟ ਹੋ ਜਾਂਦੇ ਹਨ।
13 ਉਨ੍ਹਾਂ ਦੀ ਇਹ ਚਾਲ ਉਨ੍ਹਾਂ ਦੀ ਮੂਰਖਤਾਈ ਹੈ, ਤਾਂ ਵੀ ਜਿਹੜੇ ਉਨ੍ਹਾਂ ਦੇ ਮਗਰ ਆਉਂਦੇ ਹਨ, ਓਹ ਉਨ੍ਹਾਂ ਦੀਆਂ ਗੱਲਾਂ ਨੂੰ ਪਸੰਦ ਕਰਦੇ ਹਨ। ਸਲਹ।
14 ਇੱਜੜ ਵਾਂਗੂੰ ਉਹ ਪਤਾਲ ਵਿੱਚ ਰੱਖੇ ਜਾਂਦੇ ਹਨ, ਮੌਤ ਉਨ੍ਹਾਂ ਦੀ ਅਯਾਲੀ ਹੋਵੇਗੀ, ਅਤੇ ਸਵੇਰ ਨੂੰ ਧਰਮੀ ਉਨ੍ਹਾਂ ਉੱਤੇ ਰਾਜ ਕਰਨਗੇ। ਉਨ੍ਹਾਂ ਦਾ ਰੂਪ ਪਤਾਲ ਵਿੱਚ ਗਲ਼ ਜਾਵੇਗਾ, ਉਹ ਦਾ ਕੋਈ ਟਿਕਾਣਾ ਨਾ ਰਹੇਗਾ।