8ਕਿਉਂ ਜੋ ਉਨ੍ਹਾਂ ਦੀ ਜਾਨ ਦਾ ਛੁਟਕਾਰਾ ਮਹਿੰਗਾ ਹੈ, ਅਤੇ ਉਹ ਸਦਾ ਤੱਕ ਅਸਾਧ ਹੈ,
9ਕਿ ਉਹ ਅਨੰਤ ਕਾਲ ਤੱਕ ਜਿਉਂਦਾ ਰਹੇ, ਅਤੇ ਕਬਰ ਨੂੰ ਨਾ ਵੇਖੇ।
10ਉਹ ਤਾਂ ਵੇਖਦਾ ਹੈ ਕਿ ਬੁੱਧਵਾਨ ਵੀ ਮਰਦੇ, ਅਤੇ ਮੂਰਖ ਅਤੇ ਖਚਰਾ ਦੋਵੇਂ ਨਸ਼ਟ ਹੋ ਜਾਂਦੇ ਹਨ, ਅਤੇ ਆਪਣੀ ਮਾਇਆ ਹੋਰਨਾਂ ਲਈ ਛੱਡ ਜਾਂਦੇ ਹਨ।
11ਉਨ੍ਹਾਂ ਦੇ ਅੰਦਰ ਇਹ ਭੁਲੇਖਾ ਹੈ ਕਿ ਸਾਡੀਆਂ ਕਬਰਾਂ ਸਦਾ ਤੱਕ ਅਤੇ ਸਾਡੇ ਨਿਵਾਸ ਪੀੜ੍ਹੀਓਂ ਪੀੜ੍ਹੀ ਰਹਿਣਗੇ, ਓਹ ਆਪਣੀਆਂ ਭੂਮੀਆਂ ਉੱਤੇ ਆਪਣੇ ਨਾਮ ਰੱਖਦੇ ਹਨ।
12ਪਰ ਆਦਮੀ ਆਦਰ ਵਿੱਚ ਨਹੀਂ ਟਿਕੇਗਾ, ਉਹ ਡੰਗਰਾਂ ਵਰਗੇ ਹਨ ਜਿਹੜੇ ਨਸ਼ਟ ਹੋ ਜਾਂਦੇ ਹਨ।