1ਪ੍ਰਧਾਨ ਵਜਾਉਣ ਵਾਲੇ ਦੇ ਲਈ: ਤਾਰ ਵਾਲੇ ਵਾਜਿਆਂ ਨਾਲ। ਦਾਊਦ ਦਾ ਭਜਨ। ਜਦੋਂ ਮੈਂ ਤੈਨੂੰ ਪੁਕਾਰਾਂ, ਤੂੰ ਮੈਨੂੰ ਉੱਤਰ ਦੇ, ਹੇ ਮੇਰੇ ਧਰਮ ਦੇ ਪਰਮੇਸ਼ੁਰ। ਜਦ ਮੈਂ ਮੁਸੀਬਤ ਵਿੱਚ ਸੀ, ਤੂੰ ਮੈਨੂੰ ਖੁੱਲ੍ਹ ਦਿੱਤੀ, ਮੇਰੇ ਉੱਤੇ ਦਯਾ ਕਰ ਕੇ ਮੇਰੀ ਪ੍ਰਾਰਥਨਾ ਸੁਣ ਲੈ।
2ਹੇ ਮਨੁੱਖ ਦੇ ਪੁੱਤਰੋ, ਤੁਸੀਂ ਕਦੋਂ ਤੱਕ ਮੇਰੀ ਮਹਿਮਾ ਦਾ ਅਨਾਦਰ ਕਰੋਗੇ, ਵਿਅਰਥ ਨਾਲ ਪ੍ਰੀਤ ਲਾਓਗੇ, ਝੂਠ ਨੂੰ ਭਾਲੋਗੇ? ਸਲਹ।