2ਹੇ ਮਨੁੱਖ ਦੇ ਪੁੱਤਰੋ, ਤੁਸੀਂ ਕਦੋਂ ਤੱਕ ਮੇਰੀ ਮਹਿਮਾ ਦਾ ਅਨਾਦਰ ਕਰੋਗੇ, ਵਿਅਰਥ ਨਾਲ ਪ੍ਰੀਤ ਲਾਓਗੇ, ਝੂਠ ਨੂੰ ਭਾਲੋਗੇ? ਸਲਹ।
3ਪਰ ਇਹ ਜਾਣੋ ਕਿ ਯਹੋਵਾਹ ਨੇ ਪਵਿੱਤਰ ਜਨ ਨੂੰ ਆਪਣੇ ਲਈ ਵੱਖਰਾ ਕਰ ਰੱਖਿਆ ਹੈ। ਜਦੋਂ ਮੈਂ ਉਹ ਨੂੰ ਪੁਕਾਰਾਂ ਯਹੋਵਾਹ ਮੇਰੀ ਸੁਣੇਗਾ।
4ਕੰਬ ਜਾਓ ਅਤੇ ਪਾਪ ਨਾ ਕਰੋ, ਆਪਣਿਆਂ ਬਿਸਤਰਿਆਂ ਉੱਤੇ ਆਪਣੇ ਮਨਾਂ ਵਿੱਚ ਸੋਚੋ ਅਤੇ ਚੁੱਪ ਰਹੋ। ਸਲਹ।