Text copied!
Bibles in Panjabi

ਜ਼ਬੂਰ 4:3-8 in Panjabi

Help us?

ਜ਼ਬੂਰ 4:3-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਪਰ ਇਹ ਜਾਣੋ ਕਿ ਯਹੋਵਾਹ ਨੇ ਪਵਿੱਤਰ ਜਨ ਨੂੰ ਆਪਣੇ ਲਈ ਵੱਖਰਾ ਕਰ ਰੱਖਿਆ ਹੈ। ਜਦੋਂ ਮੈਂ ਉਹ ਨੂੰ ਪੁਕਾਰਾਂ ਯਹੋਵਾਹ ਮੇਰੀ ਸੁਣੇਗਾ।
4 ਕੰਬ ਜਾਓ ਅਤੇ ਪਾਪ ਨਾ ਕਰੋ, ਆਪਣਿਆਂ ਬਿਸਤਰਿਆਂ ਉੱਤੇ ਆਪਣੇ ਮਨਾਂ ਵਿੱਚ ਸੋਚੋ ਅਤੇ ਚੁੱਪ ਰਹੋ। ਸਲਹ।
5 ਧਰਮ ਦੇ ਬਲੀਦਾਨ ਚੜਾਓ, ਅਤੇ ਯਹੋਵਾਹ ਉੱਤੇ ਆਸ ਰੱਖੋ।
6 ਬਹੁਤੇ ਇਹ ਆਖਦੇ ਹਨ ਕਿ ਸਾਨੂੰ ਕੌਣ ਕੁਝ ਭਲਿਆਈ ਵਿਖਾਵੇਗਾ? ਹੇ ਯਹੋਵਾਹ, ਆਪਣੇ ਮੁੱਖੜੇ ਨੂੰ ਸਾਡੇ ਉੱਤੇ ਚਮਕਾ।
7 ਤੂੰ ਮੇਰੇ ਮਨ ਵਿੱਚ ਉਨ੍ਹਾਂ ਦੇ ਨਾਲੋਂ, ਜਦੋਂ ਦਾਣੇ ਅਤੇ ਦਾਖਰਸ ਬਹੁਤ ਹੋ ਗਏ ਹਨ, ਵਧੇਰੇ ਅਨੰਦ ਪਾ ਦਿੱਤਾ ਹੈ।
8 ਮੈਂ ਸ਼ਾਂਤੀ ਨਾਲ ਲੇਟਦਿਆਂ ਹੀ ਸੌਂ ਜਾਂਵਾਂਗਾ, ਕਿਉਂ ਜੋ ਹੇ ਯਹੋਵਾਹ, ਤੂੰ ਹੀ ਮੈਨੂੰ ਸ਼ਾਂਤੀ ਵਿੱਚ ਵਸਾਉਂਦਾ ਹੈਂ।
ਜ਼ਬੂਰ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ