4ਕੰਬ ਜਾਓ ਅਤੇ ਪਾਪ ਨਾ ਕਰੋ, ਆਪਣਿਆਂ ਬਿਸਤਰਿਆਂ ਉੱਤੇ ਆਪਣੇ ਮਨਾਂ ਵਿੱਚ ਸੋਚੋ ਅਤੇ ਚੁੱਪ ਰਹੋ। ਸਲਹ।
5ਧਰਮ ਦੇ ਬਲੀਦਾਨ ਚੜਾਓ, ਅਤੇ ਯਹੋਵਾਹ ਉੱਤੇ ਆਸ ਰੱਖੋ।
6ਬਹੁਤੇ ਇਹ ਆਖਦੇ ਹਨ ਕਿ ਸਾਨੂੰ ਕੌਣ ਕੁਝ ਭਲਿਆਈ ਵਿਖਾਵੇਗਾ? ਹੇ ਯਹੋਵਾਹ, ਆਪਣੇ ਮੁੱਖੜੇ ਨੂੰ ਸਾਡੇ ਉੱਤੇ ਚਮਕਾ।
7ਤੂੰ ਮੇਰੇ ਮਨ ਵਿੱਚ ਉਨ੍ਹਾਂ ਦੇ ਨਾਲੋਂ, ਜਦੋਂ ਦਾਣੇ ਅਤੇ ਦਾਖਰਸ ਬਹੁਤ ਹੋ ਗਏ ਹਨ, ਵਧੇਰੇ ਅਨੰਦ ਪਾ ਦਿੱਤਾ ਹੈ।
8ਮੈਂ ਸ਼ਾਂਤੀ ਨਾਲ ਲੇਟਦਿਆਂ ਹੀ ਸੌਂ ਜਾਂਵਾਂਗਾ, ਕਿਉਂ ਜੋ ਹੇ ਯਹੋਵਾਹ, ਤੂੰ ਹੀ ਮੈਨੂੰ ਸ਼ਾਂਤੀ ਵਿੱਚ ਵਸਾਉਂਦਾ ਹੈਂ।