1ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸ਼ੀਆਂ ਦਾ ਭਜਨ। ਸ਼ਕਤੀਮਾਨ ਪਰਮੇਸ਼ੁਰ ਯਹੋਵਾਹ ਬੋਲਿਆ ਹੈ, ਅਤੇ ਉਸ ਨੇ ਸੂਰਜ ਦੇ ਚੜਦੇ ਤੋਂ ਉਹ ਦੇ ਲਹਿੰਦੇ ਤੱਕ ਧਰਤੀ ਨੂੰ ਸੱਦਿਆ ਹੈ।
2ਸੀਯੋਨ ਵਿੱਚ ਜਿਹੜਾ ਸੁਹੱਪਣ ਦਾ ਪੂਰਾ ਹੈ, ਪਰਮੇਸ਼ੁਰ ਚਮਕਿਆ।
3ਸਾਡਾ ਪਰਮੇਸ਼ੁਰ ਆਵੇ ਅਤੇ ਚੁੱਪ ਨਾ ਰਹੇ, ਅੱਗ ਉਸ ਦੇ ਅੱਗੇ-ਅੱਗੇ ਭਸਮ ਕਰਦੀ ਹੈ, ਅਤੇ ਉਹ ਦੇ ਆਲੇ-ਦੁਆਲੇ ਅਨ੍ਹੇਰੀ ਜ਼ੋਰ ਨਾਲ ਵਗਦੀ ਹੈ!