Text copied!
Bibles in Panjabi

ਜ਼ਬੂਰ 50:13-20 in Panjabi

Help us?

ਜ਼ਬੂਰ 50:13-20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਭਲਾ, ਮੈਂ ਬਲ਼ਦਾਂ ਦਾ ਮਾਸ ਖਾਵਾਂ? ਜਾਂ ਬੱਕਰਿਆਂ ਦੀ ਰੱਤ ਪੀਵਾਂ?
14 ਪਰਮੇਸ਼ੁਰ ਨੂੰ ਧੰਨਵਾਦ ਹੀ ਦਾ ਬਲੀਦਾਨ ਚੜ੍ਹਾ, ਅਤੇ ਅੱਤ ਮਹਾਨ ਦੇ ਅੱਗੇ ਆਪਣੀਆਂ ਸੁੱਖਣਾਂ ਨੂੰ ਪੂਰੀਆਂ ਕਰ,
15 ਤਾਂ ਦੁੱਖਾਂ ਦੇ ਦਿਨ ਮੈਨੂੰ ਪੁਕਾਰ, ਮੈਂ ਤੈਨੂੰ ਛੁਡਾਵਾਂਗਾ ਅਤੇ ਤੂੰ ਮੇਰੀ ਵਡਿਆਈ ਕਰੇਂਗਾ।
16 ਪਰ ਦੁਸ਼ਟ ਨੂੰ ਪਰਮੇਸ਼ੁਰ ਇਉਂ ਆਖਦਾ ਹੈ, ਤੇਰਾ ਕੀ ਹੱਕ ਹੈ ਜੋ ਮੇਰੀਆਂ ਬਿਧੀਆਂ ਨੂੰ ਸੁਣਾਵੇਂ, ਅਤੇ ਤੂੰ ਕਿਉਂ ਆਪਣੇ ਮੂੰਹ ਵਿੱਚ ਮੇਰਾ ਨੇਮ ਲਿਆ ਹੋਇਆ ਹੈ?
17 ਜਦੋਂ ਤੈਨੂੰ ਤਾੜਨਾ ਬੁਰਾ ਲੱਗਦਾ ਹੈ, ਅਤੇ ਤੂੰ ਮੇਰੇ ਬਚਨਾਂ ਨੂੰ ਆਪਣੇ ਪਿੱਛੇ ਸੁੱਟਦਾ ਹੈਂ?
18 ਜਦ ਤੂੰ ਚੋਰ ਨੂੰ ਵੇਖਿਆ ਤਾਂ ਤੂੰ ਉਹ ਦੇ ਨਾਲ ਰਲ ਗਿਆ, ਅਤੇ ਵਿਭਚਾਰੀਆਂ ਦਾ ਸਾਂਝੀ ਹੋਇਆ!
19 ਤੂੰ ਆਪਣੇ ਮੂੰਹ ਨੂੰ ਬੁਰਿਆਈ ਲਈ ਖੋਲਿਆ ਹੈ, ਅਤੇ ਤੇਰੀ ਰਸਨਾ ਧੋਖਾ ਘੜਦੀ ਹੈ।
20 ਤੂੰ ਬਹਿ ਕੇ ਆਪਣੇ ਭਰਾ ਦੇ ਵਿਰੁੱਧ ਬੋਲਦਾ ਹੈਂ, ਆਪਣੇ ਸੱਕੇ ਭਰਾ ਦੀ ਨਿੰਦਿਆ ਕਰਦਾ ਹੈਂ।
ਜ਼ਬੂਰ 50 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ