Text copied!
Bibles in Panjabi

ਜ਼ਬੂਰ 50:15-22 in Panjabi

Help us?

ਜ਼ਬੂਰ 50:15-22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਤਾਂ ਦੁੱਖਾਂ ਦੇ ਦਿਨ ਮੈਨੂੰ ਪੁਕਾਰ, ਮੈਂ ਤੈਨੂੰ ਛੁਡਾਵਾਂਗਾ ਅਤੇ ਤੂੰ ਮੇਰੀ ਵਡਿਆਈ ਕਰੇਂਗਾ।
16 ਪਰ ਦੁਸ਼ਟ ਨੂੰ ਪਰਮੇਸ਼ੁਰ ਇਉਂ ਆਖਦਾ ਹੈ, ਤੇਰਾ ਕੀ ਹੱਕ ਹੈ ਜੋ ਮੇਰੀਆਂ ਬਿਧੀਆਂ ਨੂੰ ਸੁਣਾਵੇਂ, ਅਤੇ ਤੂੰ ਕਿਉਂ ਆਪਣੇ ਮੂੰਹ ਵਿੱਚ ਮੇਰਾ ਨੇਮ ਲਿਆ ਹੋਇਆ ਹੈ?
17 ਜਦੋਂ ਤੈਨੂੰ ਤਾੜਨਾ ਬੁਰਾ ਲੱਗਦਾ ਹੈ, ਅਤੇ ਤੂੰ ਮੇਰੇ ਬਚਨਾਂ ਨੂੰ ਆਪਣੇ ਪਿੱਛੇ ਸੁੱਟਦਾ ਹੈਂ?
18 ਜਦ ਤੂੰ ਚੋਰ ਨੂੰ ਵੇਖਿਆ ਤਾਂ ਤੂੰ ਉਹ ਦੇ ਨਾਲ ਰਲ ਗਿਆ, ਅਤੇ ਵਿਭਚਾਰੀਆਂ ਦਾ ਸਾਂਝੀ ਹੋਇਆ!
19 ਤੂੰ ਆਪਣੇ ਮੂੰਹ ਨੂੰ ਬੁਰਿਆਈ ਲਈ ਖੋਲਿਆ ਹੈ, ਅਤੇ ਤੇਰੀ ਰਸਨਾ ਧੋਖਾ ਘੜਦੀ ਹੈ।
20 ਤੂੰ ਬਹਿ ਕੇ ਆਪਣੇ ਭਰਾ ਦੇ ਵਿਰੁੱਧ ਬੋਲਦਾ ਹੈਂ, ਆਪਣੇ ਸੱਕੇ ਭਰਾ ਦੀ ਨਿੰਦਿਆ ਕਰਦਾ ਹੈਂ।
21 ਤੂੰ ਇਹ ਕੰਮ ਕਿਤੇ ਅਤੇ ਮੈਂ ਚੁੱਪ ਵੱਟ ਛੱਡੀ, ਤੂੰ ਸਮਝਿਆ ਪਰਮੇਸ਼ੁਰ ਵੀ ਠੀਕ ਮੇਰੇ ਵਰਗਾ ਹੈ, ਪਰ ਮੈਂ ਤੈਨੂੰ ਝਿੜਕਾਂਗਾ ਅਤੇ ਤੇਰੀਆਂ ਅੱਖੀਆਂ ਦੇ ਸਾਹਮਣੇ ਤੇਰਾ ਦਾਵਾ ਪੇਸ਼ ਕਰਾਂਗਾ।
22 ਹੁਣ ਤੁਸੀਂ ਜਿਹੜੇ ਪਰਮੇਸ਼ੁਰ ਨੂੰ ਵਿਸਾਰਦੇ ਹੋ ਇਸ ਗੱਲ ਨੂੰ ਸੋਚੋ, ਕਿਤੇ ਅਜਿਹਾ ਨਾ ਹੋਵੇ ਜੋ ਮੈਂ ਤੁਹਾਨੂੰ ਪਾੜ ਸੁੱਟਾਂ, ਅਤੇ ਤੁਹਾਡਾ ਕੋਈ ਛੁਡਾਉਣ ਵਾਲਾ ਨਾ ਹੋਵੇ।
ਜ਼ਬੂਰ 50 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ