18ਜਦ ਤੂੰ ਚੋਰ ਨੂੰ ਵੇਖਿਆ ਤਾਂ ਤੂੰ ਉਹ ਦੇ ਨਾਲ ਰਲ ਗਿਆ, ਅਤੇ ਵਿਭਚਾਰੀਆਂ ਦਾ ਸਾਂਝੀ ਹੋਇਆ!
19ਤੂੰ ਆਪਣੇ ਮੂੰਹ ਨੂੰ ਬੁਰਿਆਈ ਲਈ ਖੋਲਿਆ ਹੈ, ਅਤੇ ਤੇਰੀ ਰਸਨਾ ਧੋਖਾ ਘੜਦੀ ਹੈ।
20ਤੂੰ ਬਹਿ ਕੇ ਆਪਣੇ ਭਰਾ ਦੇ ਵਿਰੁੱਧ ਬੋਲਦਾ ਹੈਂ, ਆਪਣੇ ਸੱਕੇ ਭਰਾ ਦੀ ਨਿੰਦਿਆ ਕਰਦਾ ਹੈਂ।
21ਤੂੰ ਇਹ ਕੰਮ ਕਿਤੇ ਅਤੇ ਮੈਂ ਚੁੱਪ ਵੱਟ ਛੱਡੀ, ਤੂੰ ਸਮਝਿਆ ਪਰਮੇਸ਼ੁਰ ਵੀ ਠੀਕ ਮੇਰੇ ਵਰਗਾ ਹੈ, ਪਰ ਮੈਂ ਤੈਨੂੰ ਝਿੜਕਾਂਗਾ ਅਤੇ ਤੇਰੀਆਂ ਅੱਖੀਆਂ ਦੇ ਸਾਹਮਣੇ ਤੇਰਾ ਦਾਵਾ ਪੇਸ਼ ਕਰਾਂਗਾ।
22ਹੁਣ ਤੁਸੀਂ ਜਿਹੜੇ ਪਰਮੇਸ਼ੁਰ ਨੂੰ ਵਿਸਾਰਦੇ ਹੋ ਇਸ ਗੱਲ ਨੂੰ ਸੋਚੋ, ਕਿਤੇ ਅਜਿਹਾ ਨਾ ਹੋਵੇ ਜੋ ਮੈਂ ਤੁਹਾਨੂੰ ਪਾੜ ਸੁੱਟਾਂ, ਅਤੇ ਤੁਹਾਡਾ ਕੋਈ ਛੁਡਾਉਣ ਵਾਲਾ ਨਾ ਹੋਵੇ।
23ਜਿਹੜਾ ਧੰਨਵਾਦ ਦਾ ਬਲੀਦਾਨ ਚੜ੍ਹਾਉਂਦਾ ਹੈ, ਉਹ ਮੇਰੀ ਵਡਿਆਈ ਕਰਦਾ ਹੈ, ਅਤੇ ਜਿਹੜਾ ਆਪਣੀ ਚਾਲ ਸੁਧਾਰਦਾ ਹੈ, ਮੈਂ ਉਹ ਨੂੰ ਪਰਮੇਸ਼ੁਰ ਦੀ ਮੁਕਤੀ ਵਿਖਾਵਾਂਗਾ।