Text copied!
Bibles in Panjabi

ਜ਼ਬੂਰ 50:2-14 in Panjabi

Help us?

ਜ਼ਬੂਰ 50:2-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਸੀਯੋਨ ਵਿੱਚ ਜਿਹੜਾ ਸੁਹੱਪਣ ਦਾ ਪੂਰਾ ਹੈ, ਪਰਮੇਸ਼ੁਰ ਚਮਕਿਆ।
3 ਸਾਡਾ ਪਰਮੇਸ਼ੁਰ ਆਵੇ ਅਤੇ ਚੁੱਪ ਨਾ ਰਹੇ, ਅੱਗ ਉਸ ਦੇ ਅੱਗੇ-ਅੱਗੇ ਭਸਮ ਕਰਦੀ ਹੈ, ਅਤੇ ਉਹ ਦੇ ਆਲੇ-ਦੁਆਲੇ ਅਨ੍ਹੇਰੀ ਜ਼ੋਰ ਨਾਲ ਵਗਦੀ ਹੈ!
4 ਉਹ ਅਕਾਸ਼ ਨੂੰ ਉਤਾਹਾਂ ਪੁਕਾਰਦਾ ਹੈ, ਅਤੇ ਧਰਤੀ ਨੂੰ ਵੀ, ਕਿ ਉਹ ਆਪਣੀ ਪਰਜਾ ਦਾ ਨਿਆਂ ਕਰੇ।
5 ਮੇਰੇ ਸੰਤਾਂ ਨੂੰ ਮੇਰੇ ਕੋਲ ਇਕੱਠਿਆਂ ਕਰੋ, ਜਿਨ੍ਹਾਂ ਮੇਰੇ ਨਾਲ ਬਲੀਦਾਨ ਦੇ ਰਾਹੀਂ ਨੇਮ ਬੰਨ੍ਹਿਆ ਹੈ।
6 ਸਵਰਗ ਉਹ ਦੇ ਧਰਮ ਦਾ ਪਰਚਾਰ ਕਰਦੇ ਹਨ, ਕਿਉਂ ਜੋ ਪਰਮੇਸ਼ੁਰ ਆਪ ਹੀ ਨਿਆਈਂ ਹੈ। ਸਲਹ।
7 ਹੇ ਮੇਰੀ ਪਰਜਾ, ਸੁਣ ਅਤੇ ਮੈਂ ਬੋਲਾਂਗਾ, ਹੇ ਇਸਰਾਏਲ, ਮੈਂ ਤੇਰੇ ਉੱਤੇ ਸਾਖੀ ਦਿਆਂਗਾ। ਪਰਮੇਸ਼ੁਰ, ਤੇਰਾ ਪਰਮੇਸ਼ੁਰ, ਮੈਂ ਹੀ ਹਾਂ!
8 ਮੈਂ ਤੇਰੇ ਬਲੀਦਾਨਾਂ ਦੇ ਕਾਰਨ ਤੈਨੂੰ ਨਹੀਂ ਝਿੜਕਾਂਗਾ, ਅਤੇ ਤੇਰੀਆਂ ਹੋਮ ਬਲੀਆਂ ਹਰ ਵੇਲੇ ਮੇਰੇ ਸਾਹਮਣੇ ਹਨ।
9 ਮੈਂ ਨਾ ਤੇਰੇ ਘਰ ਤੋਂ ਬਲ਼ਦ, ਨਾ ਤੇਰੇ ਵਾੜਿਆਂ ਤੋਂ ਬੱਕਰੇ ਲਵਾਂਗਾ,
10 ਕਿਉਂ ਜੋ ਜੰਗਲ ਦੇ ਸਾਰੇ ਦਰਿੰਦੇ ਮੇਰੇ ਹਨ, ਨਾਲੇ ਹਜ਼ਾਰਾਂ ਪਹਾੜਾਂ ਦੇ ਡੰਗਰ।
11 ਪਹਾੜਾਂ ਦੇ ਸਾਰੇ ਪੰਖੇਰੂਆਂ ਨੂੰ ਮੈਂ ਜਾਣਦਾ ਹਾਂ, ਅਤੇ ਮੈਦਾਨ ਦੇ ਜਾਨਵਰ ਮੇਰੇ ਹਨ।
12 ਮੈਂ ਜੇ ਭੁੱਖਾ ਹੁੰਦਾ ਤਾਂ ਤੈਨੂੰ ਨਾ ਆਖਦਾ, ਕਿਉਂ ਜੋ ਜਗਤ ਅਤੇ ਉਹ ਦੀ ਭਰਪੂਰੀ ਮੇਰੀ ਹੈ।
13 ਭਲਾ, ਮੈਂ ਬਲ਼ਦਾਂ ਦਾ ਮਾਸ ਖਾਵਾਂ? ਜਾਂ ਬੱਕਰਿਆਂ ਦੀ ਰੱਤ ਪੀਵਾਂ?
14 ਪਰਮੇਸ਼ੁਰ ਨੂੰ ਧੰਨਵਾਦ ਹੀ ਦਾ ਬਲੀਦਾਨ ਚੜ੍ਹਾ, ਅਤੇ ਅੱਤ ਮਹਾਨ ਦੇ ਅੱਗੇ ਆਪਣੀਆਂ ਸੁੱਖਣਾਂ ਨੂੰ ਪੂਰੀਆਂ ਕਰ,
ਜ਼ਬੂਰ 50 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ