5ਮੇਰੇ ਸੰਤਾਂ ਨੂੰ ਮੇਰੇ ਕੋਲ ਇਕੱਠਿਆਂ ਕਰੋ, ਜਿਨ੍ਹਾਂ ਮੇਰੇ ਨਾਲ ਬਲੀਦਾਨ ਦੇ ਰਾਹੀਂ ਨੇਮ ਬੰਨ੍ਹਿਆ ਹੈ।
6ਸਵਰਗ ਉਹ ਦੇ ਧਰਮ ਦਾ ਪਰਚਾਰ ਕਰਦੇ ਹਨ, ਕਿਉਂ ਜੋ ਪਰਮੇਸ਼ੁਰ ਆਪ ਹੀ ਨਿਆਈਂ ਹੈ। ਸਲਹ।
7ਹੇ ਮੇਰੀ ਪਰਜਾ, ਸੁਣ ਅਤੇ ਮੈਂ ਬੋਲਾਂਗਾ, ਹੇ ਇਸਰਾਏਲ, ਮੈਂ ਤੇਰੇ ਉੱਤੇ ਸਾਖੀ ਦਿਆਂਗਾ। ਪਰਮੇਸ਼ੁਰ, ਤੇਰਾ ਪਰਮੇਸ਼ੁਰ, ਮੈਂ ਹੀ ਹਾਂ!
8ਮੈਂ ਤੇਰੇ ਬਲੀਦਾਨਾਂ ਦੇ ਕਾਰਨ ਤੈਨੂੰ ਨਹੀਂ ਝਿੜਕਾਂਗਾ, ਅਤੇ ਤੇਰੀਆਂ ਹੋਮ ਬਲੀਆਂ ਹਰ ਵੇਲੇ ਮੇਰੇ ਸਾਹਮਣੇ ਹਨ।
9ਮੈਂ ਨਾ ਤੇਰੇ ਘਰ ਤੋਂ ਬਲ਼ਦ, ਨਾ ਤੇਰੇ ਵਾੜਿਆਂ ਤੋਂ ਬੱਕਰੇ ਲਵਾਂਗਾ,
10ਕਿਉਂ ਜੋ ਜੰਗਲ ਦੇ ਸਾਰੇ ਦਰਿੰਦੇ ਮੇਰੇ ਹਨ, ਨਾਲੇ ਹਜ਼ਾਰਾਂ ਪਹਾੜਾਂ ਦੇ ਡੰਗਰ।
11ਪਹਾੜਾਂ ਦੇ ਸਾਰੇ ਪੰਖੇਰੂਆਂ ਨੂੰ ਮੈਂ ਜਾਣਦਾ ਹਾਂ, ਅਤੇ ਮੈਦਾਨ ਦੇ ਜਾਨਵਰ ਮੇਰੇ ਹਨ।