5 ਮੇਰੇ ਸੰਤਾਂ ਨੂੰ ਮੇਰੇ ਕੋਲ ਇਕੱਠਿਆਂ ਕਰੋ, ਜਿਨ੍ਹਾਂ ਮੇਰੇ ਨਾਲ ਬਲੀਦਾਨ ਦੇ ਰਾਹੀਂ ਨੇਮ ਬੰਨ੍ਹਿਆ ਹੈ।
6 ਸਵਰਗ ਉਹ ਦੇ ਧਰਮ ਦਾ ਪਰਚਾਰ ਕਰਦੇ ਹਨ, ਕਿਉਂ ਜੋ ਪਰਮੇਸ਼ੁਰ ਆਪ ਹੀ ਨਿਆਈਂ ਹੈ। ਸਲਹ।
7 ਹੇ ਮੇਰੀ ਪਰਜਾ, ਸੁਣ ਅਤੇ ਮੈਂ ਬੋਲਾਂਗਾ, ਹੇ ਇਸਰਾਏਲ, ਮੈਂ ਤੇਰੇ ਉੱਤੇ ਸਾਖੀ ਦਿਆਂਗਾ। ਪਰਮੇਸ਼ੁਰ, ਤੇਰਾ ਪਰਮੇਸ਼ੁਰ, ਮੈਂ ਹੀ ਹਾਂ!
8 ਮੈਂ ਤੇਰੇ ਬਲੀਦਾਨਾਂ ਦੇ ਕਾਰਨ ਤੈਨੂੰ ਨਹੀਂ ਝਿੜਕਾਂਗਾ, ਅਤੇ ਤੇਰੀਆਂ ਹੋਮ ਬਲੀਆਂ ਹਰ ਵੇਲੇ ਮੇਰੇ ਸਾਹਮਣੇ ਹਨ।
9 ਮੈਂ ਨਾ ਤੇਰੇ ਘਰ ਤੋਂ ਬਲ਼ਦ, ਨਾ ਤੇਰੇ ਵਾੜਿਆਂ ਤੋਂ ਬੱਕਰੇ ਲਵਾਂਗਾ,
10 ਕਿਉਂ ਜੋ ਜੰਗਲ ਦੇ ਸਾਰੇ ਦਰਿੰਦੇ ਮੇਰੇ ਹਨ, ਨਾਲੇ ਹਜ਼ਾਰਾਂ ਪਹਾੜਾਂ ਦੇ ਡੰਗਰ।
11 ਪਹਾੜਾਂ ਦੇ ਸਾਰੇ ਪੰਖੇਰੂਆਂ ਨੂੰ ਮੈਂ ਜਾਣਦਾ ਹਾਂ, ਅਤੇ ਮੈਦਾਨ ਦੇ ਜਾਨਵਰ ਮੇਰੇ ਹਨ।