Text copied!
Bibles in Panjabi

ਜ਼ਬੂਰ 50:5-17 in Panjabi

Help us?

ਜ਼ਬੂਰ 50:5-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਮੇਰੇ ਸੰਤਾਂ ਨੂੰ ਮੇਰੇ ਕੋਲ ਇਕੱਠਿਆਂ ਕਰੋ, ਜਿਨ੍ਹਾਂ ਮੇਰੇ ਨਾਲ ਬਲੀਦਾਨ ਦੇ ਰਾਹੀਂ ਨੇਮ ਬੰਨ੍ਹਿਆ ਹੈ।
6 ਸਵਰਗ ਉਹ ਦੇ ਧਰਮ ਦਾ ਪਰਚਾਰ ਕਰਦੇ ਹਨ, ਕਿਉਂ ਜੋ ਪਰਮੇਸ਼ੁਰ ਆਪ ਹੀ ਨਿਆਈਂ ਹੈ। ਸਲਹ।
7 ਹੇ ਮੇਰੀ ਪਰਜਾ, ਸੁਣ ਅਤੇ ਮੈਂ ਬੋਲਾਂਗਾ, ਹੇ ਇਸਰਾਏਲ, ਮੈਂ ਤੇਰੇ ਉੱਤੇ ਸਾਖੀ ਦਿਆਂਗਾ। ਪਰਮੇਸ਼ੁਰ, ਤੇਰਾ ਪਰਮੇਸ਼ੁਰ, ਮੈਂ ਹੀ ਹਾਂ!
8 ਮੈਂ ਤੇਰੇ ਬਲੀਦਾਨਾਂ ਦੇ ਕਾਰਨ ਤੈਨੂੰ ਨਹੀਂ ਝਿੜਕਾਂਗਾ, ਅਤੇ ਤੇਰੀਆਂ ਹੋਮ ਬਲੀਆਂ ਹਰ ਵੇਲੇ ਮੇਰੇ ਸਾਹਮਣੇ ਹਨ।
9 ਮੈਂ ਨਾ ਤੇਰੇ ਘਰ ਤੋਂ ਬਲ਼ਦ, ਨਾ ਤੇਰੇ ਵਾੜਿਆਂ ਤੋਂ ਬੱਕਰੇ ਲਵਾਂਗਾ,
10 ਕਿਉਂ ਜੋ ਜੰਗਲ ਦੇ ਸਾਰੇ ਦਰਿੰਦੇ ਮੇਰੇ ਹਨ, ਨਾਲੇ ਹਜ਼ਾਰਾਂ ਪਹਾੜਾਂ ਦੇ ਡੰਗਰ।
11 ਪਹਾੜਾਂ ਦੇ ਸਾਰੇ ਪੰਖੇਰੂਆਂ ਨੂੰ ਮੈਂ ਜਾਣਦਾ ਹਾਂ, ਅਤੇ ਮੈਦਾਨ ਦੇ ਜਾਨਵਰ ਮੇਰੇ ਹਨ।
12 ਮੈਂ ਜੇ ਭੁੱਖਾ ਹੁੰਦਾ ਤਾਂ ਤੈਨੂੰ ਨਾ ਆਖਦਾ, ਕਿਉਂ ਜੋ ਜਗਤ ਅਤੇ ਉਹ ਦੀ ਭਰਪੂਰੀ ਮੇਰੀ ਹੈ।
13 ਭਲਾ, ਮੈਂ ਬਲ਼ਦਾਂ ਦਾ ਮਾਸ ਖਾਵਾਂ? ਜਾਂ ਬੱਕਰਿਆਂ ਦੀ ਰੱਤ ਪੀਵਾਂ?
14 ਪਰਮੇਸ਼ੁਰ ਨੂੰ ਧੰਨਵਾਦ ਹੀ ਦਾ ਬਲੀਦਾਨ ਚੜ੍ਹਾ, ਅਤੇ ਅੱਤ ਮਹਾਨ ਦੇ ਅੱਗੇ ਆਪਣੀਆਂ ਸੁੱਖਣਾਂ ਨੂੰ ਪੂਰੀਆਂ ਕਰ,
15 ਤਾਂ ਦੁੱਖਾਂ ਦੇ ਦਿਨ ਮੈਨੂੰ ਪੁਕਾਰ, ਮੈਂ ਤੈਨੂੰ ਛੁਡਾਵਾਂਗਾ ਅਤੇ ਤੂੰ ਮੇਰੀ ਵਡਿਆਈ ਕਰੇਂਗਾ।
16 ਪਰ ਦੁਸ਼ਟ ਨੂੰ ਪਰਮੇਸ਼ੁਰ ਇਉਂ ਆਖਦਾ ਹੈ, ਤੇਰਾ ਕੀ ਹੱਕ ਹੈ ਜੋ ਮੇਰੀਆਂ ਬਿਧੀਆਂ ਨੂੰ ਸੁਣਾਵੇਂ, ਅਤੇ ਤੂੰ ਕਿਉਂ ਆਪਣੇ ਮੂੰਹ ਵਿੱਚ ਮੇਰਾ ਨੇਮ ਲਿਆ ਹੋਇਆ ਹੈ?
17 ਜਦੋਂ ਤੈਨੂੰ ਤਾੜਨਾ ਬੁਰਾ ਲੱਗਦਾ ਹੈ, ਅਤੇ ਤੂੰ ਮੇਰੇ ਬਚਨਾਂ ਨੂੰ ਆਪਣੇ ਪਿੱਛੇ ਸੁੱਟਦਾ ਹੈਂ?
ਜ਼ਬੂਰ 50 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ