7ਹੇ ਮੇਰੀ ਪਰਜਾ, ਸੁਣ ਅਤੇ ਮੈਂ ਬੋਲਾਂਗਾ, ਹੇ ਇਸਰਾਏਲ, ਮੈਂ ਤੇਰੇ ਉੱਤੇ ਸਾਖੀ ਦਿਆਂਗਾ। ਪਰਮੇਸ਼ੁਰ, ਤੇਰਾ ਪਰਮੇਸ਼ੁਰ, ਮੈਂ ਹੀ ਹਾਂ!
8ਮੈਂ ਤੇਰੇ ਬਲੀਦਾਨਾਂ ਦੇ ਕਾਰਨ ਤੈਨੂੰ ਨਹੀਂ ਝਿੜਕਾਂਗਾ, ਅਤੇ ਤੇਰੀਆਂ ਹੋਮ ਬਲੀਆਂ ਹਰ ਵੇਲੇ ਮੇਰੇ ਸਾਹਮਣੇ ਹਨ।
9ਮੈਂ ਨਾ ਤੇਰੇ ਘਰ ਤੋਂ ਬਲ਼ਦ, ਨਾ ਤੇਰੇ ਵਾੜਿਆਂ ਤੋਂ ਬੱਕਰੇ ਲਵਾਂਗਾ,
10ਕਿਉਂ ਜੋ ਜੰਗਲ ਦੇ ਸਾਰੇ ਦਰਿੰਦੇ ਮੇਰੇ ਹਨ, ਨਾਲੇ ਹਜ਼ਾਰਾਂ ਪਹਾੜਾਂ ਦੇ ਡੰਗਰ।
11ਪਹਾੜਾਂ ਦੇ ਸਾਰੇ ਪੰਖੇਰੂਆਂ ਨੂੰ ਮੈਂ ਜਾਣਦਾ ਹਾਂ, ਅਤੇ ਮੈਦਾਨ ਦੇ ਜਾਨਵਰ ਮੇਰੇ ਹਨ।
12ਮੈਂ ਜੇ ਭੁੱਖਾ ਹੁੰਦਾ ਤਾਂ ਤੈਨੂੰ ਨਾ ਆਖਦਾ, ਕਿਉਂ ਜੋ ਜਗਤ ਅਤੇ ਉਹ ਦੀ ਭਰਪੂਰੀ ਮੇਰੀ ਹੈ।
13ਭਲਾ, ਮੈਂ ਬਲ਼ਦਾਂ ਦਾ ਮਾਸ ਖਾਵਾਂ? ਜਾਂ ਬੱਕਰਿਆਂ ਦੀ ਰੱਤ ਪੀਵਾਂ?
14ਪਰਮੇਸ਼ੁਰ ਨੂੰ ਧੰਨਵਾਦ ਹੀ ਦਾ ਬਲੀਦਾਨ ਚੜ੍ਹਾ, ਅਤੇ ਅੱਤ ਮਹਾਨ ਦੇ ਅੱਗੇ ਆਪਣੀਆਂ ਸੁੱਖਣਾਂ ਨੂੰ ਪੂਰੀਆਂ ਕਰ,