Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 50

ਜ਼ਬੂਰ 50:9-23

Help us?
Click on verse(s) to share them!
9ਮੈਂ ਨਾ ਤੇਰੇ ਘਰ ਤੋਂ ਬਲ਼ਦ, ਨਾ ਤੇਰੇ ਵਾੜਿਆਂ ਤੋਂ ਬੱਕਰੇ ਲਵਾਂਗਾ,
10ਕਿਉਂ ਜੋ ਜੰਗਲ ਦੇ ਸਾਰੇ ਦਰਿੰਦੇ ਮੇਰੇ ਹਨ, ਨਾਲੇ ਹਜ਼ਾਰਾਂ ਪਹਾੜਾਂ ਦੇ ਡੰਗਰ।
11ਪਹਾੜਾਂ ਦੇ ਸਾਰੇ ਪੰਖੇਰੂਆਂ ਨੂੰ ਮੈਂ ਜਾਣਦਾ ਹਾਂ, ਅਤੇ ਮੈਦਾਨ ਦੇ ਜਾਨਵਰ ਮੇਰੇ ਹਨ।
12ਮੈਂ ਜੇ ਭੁੱਖਾ ਹੁੰਦਾ ਤਾਂ ਤੈਨੂੰ ਨਾ ਆਖਦਾ, ਕਿਉਂ ਜੋ ਜਗਤ ਅਤੇ ਉਹ ਦੀ ਭਰਪੂਰੀ ਮੇਰੀ ਹੈ।
13ਭਲਾ, ਮੈਂ ਬਲ਼ਦਾਂ ਦਾ ਮਾਸ ਖਾਵਾਂ? ਜਾਂ ਬੱਕਰਿਆਂ ਦੀ ਰੱਤ ਪੀਵਾਂ?
14ਪਰਮੇਸ਼ੁਰ ਨੂੰ ਧੰਨਵਾਦ ਹੀ ਦਾ ਬਲੀਦਾਨ ਚੜ੍ਹਾ, ਅਤੇ ਅੱਤ ਮਹਾਨ ਦੇ ਅੱਗੇ ਆਪਣੀਆਂ ਸੁੱਖਣਾਂ ਨੂੰ ਪੂਰੀਆਂ ਕਰ,
15ਤਾਂ ਦੁੱਖਾਂ ਦੇ ਦਿਨ ਮੈਨੂੰ ਪੁਕਾਰ, ਮੈਂ ਤੈਨੂੰ ਛੁਡਾਵਾਂਗਾ ਅਤੇ ਤੂੰ ਮੇਰੀ ਵਡਿਆਈ ਕਰੇਂਗਾ।
16ਪਰ ਦੁਸ਼ਟ ਨੂੰ ਪਰਮੇਸ਼ੁਰ ਇਉਂ ਆਖਦਾ ਹੈ, ਤੇਰਾ ਕੀ ਹੱਕ ਹੈ ਜੋ ਮੇਰੀਆਂ ਬਿਧੀਆਂ ਨੂੰ ਸੁਣਾਵੇਂ, ਅਤੇ ਤੂੰ ਕਿਉਂ ਆਪਣੇ ਮੂੰਹ ਵਿੱਚ ਮੇਰਾ ਨੇਮ ਲਿਆ ਹੋਇਆ ਹੈ?
17ਜਦੋਂ ਤੈਨੂੰ ਤਾੜਨਾ ਬੁਰਾ ਲੱਗਦਾ ਹੈ, ਅਤੇ ਤੂੰ ਮੇਰੇ ਬਚਨਾਂ ਨੂੰ ਆਪਣੇ ਪਿੱਛੇ ਸੁੱਟਦਾ ਹੈਂ?
18ਜਦ ਤੂੰ ਚੋਰ ਨੂੰ ਵੇਖਿਆ ਤਾਂ ਤੂੰ ਉਹ ਦੇ ਨਾਲ ਰਲ ਗਿਆ, ਅਤੇ ਵਿਭਚਾਰੀਆਂ ਦਾ ਸਾਂਝੀ ਹੋਇਆ!
19ਤੂੰ ਆਪਣੇ ਮੂੰਹ ਨੂੰ ਬੁਰਿਆਈ ਲਈ ਖੋਲਿਆ ਹੈ, ਅਤੇ ਤੇਰੀ ਰਸਨਾ ਧੋਖਾ ਘੜਦੀ ਹੈ।
20ਤੂੰ ਬਹਿ ਕੇ ਆਪਣੇ ਭਰਾ ਦੇ ਵਿਰੁੱਧ ਬੋਲਦਾ ਹੈਂ, ਆਪਣੇ ਸੱਕੇ ਭਰਾ ਦੀ ਨਿੰਦਿਆ ਕਰਦਾ ਹੈਂ।
21ਤੂੰ ਇਹ ਕੰਮ ਕਿਤੇ ਅਤੇ ਮੈਂ ਚੁੱਪ ਵੱਟ ਛੱਡੀ, ਤੂੰ ਸਮਝਿਆ ਪਰਮੇਸ਼ੁਰ ਵੀ ਠੀਕ ਮੇਰੇ ਵਰਗਾ ਹੈ, ਪਰ ਮੈਂ ਤੈਨੂੰ ਝਿੜਕਾਂਗਾ ਅਤੇ ਤੇਰੀਆਂ ਅੱਖੀਆਂ ਦੇ ਸਾਹਮਣੇ ਤੇਰਾ ਦਾਵਾ ਪੇਸ਼ ਕਰਾਂਗਾ।
22ਹੁਣ ਤੁਸੀਂ ਜਿਹੜੇ ਪਰਮੇਸ਼ੁਰ ਨੂੰ ਵਿਸਾਰਦੇ ਹੋ ਇਸ ਗੱਲ ਨੂੰ ਸੋਚੋ, ਕਿਤੇ ਅਜਿਹਾ ਨਾ ਹੋਵੇ ਜੋ ਮੈਂ ਤੁਹਾਨੂੰ ਪਾੜ ਸੁੱਟਾਂ, ਅਤੇ ਤੁਹਾਡਾ ਕੋਈ ਛੁਡਾਉਣ ਵਾਲਾ ਨਾ ਹੋਵੇ।
23ਜਿਹੜਾ ਧੰਨਵਾਦ ਦਾ ਬਲੀਦਾਨ ਚੜ੍ਹਾਉਂਦਾ ਹੈ, ਉਹ ਮੇਰੀ ਵਡਿਆਈ ਕਰਦਾ ਹੈ, ਅਤੇ ਜਿਹੜਾ ਆਪਣੀ ਚਾਲ ਸੁਧਾਰਦਾ ਹੈ, ਮੈਂ ਉਹ ਨੂੰ ਪਰਮੇਸ਼ੁਰ ਦੀ ਮੁਕਤੀ ਵਿਖਾਵਾਂਗਾ।

Read ਜ਼ਬੂਰ 50ਜ਼ਬੂਰ 50
Compare ਜ਼ਬੂਰ 50:9-23ਜ਼ਬੂਰ 50:9-23