1ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ, ਜਦੋਂ ਨਾਥਾਨ ਨਬੀ ਉਸ ਦੇ ਕੋਲ ਇਸ ਲਈ ਆਇਆ ਕਿ ਉਹ ਬਥ-ਸ਼ਬਾ ਦੇ ਕੋਲ ਗਿਆ ਸੀ। ਹੇ ਪਰਮੇਸ਼ੁਰ, ਆਪਣੀ ਕਿਰਪਾ ਦੇ ਅਨੁਸਾਰ ਮੇਰੇ ਉੱਤੇ ਦਯਾ ਕਰ, ਆਪਣੀਆਂ ਰਹਿਮਤਾਂ ਦੇ ਅਨੁਸਾਰ ਮੇਰੇ ਅਪਰਾਧ ਮਿਟਾ ਦੇ!
2ਮੇਰੀ ਬਦੀ ਤੋਂ ਮੈਨੂੰ ਚੰਗੀ ਤਰ੍ਹਾਂ ਧੋ, ਅਤੇ ਮੇਰੇ ਪਾਪ ਤੋਂ ਮੈਨੂੰ ਸ਼ੁੱਧ ਕਰ,
3ਕਿਉਂ ਜੋ ਮੈਂ ਆਪਣੇ ਅਪਰਾਧ ਜਾਣਦਾ ਹਾਂ, ਅਤੇ ਮੇਰਾ ਪਾਪ ਸਦਾ ਮੇਰੇ ਸਾਹਮਣੇ ਹੈ।
4ਮੈਂ ਤੇਰਾ, ਹਾਂ, ਤੇਰਾ ਹੀ ਪਾਪ ਕੀਤਾ, ਅਤੇ ਤੇਰੀ ਨਿਗਾਹ ਵਿੱਚ ਇਹ ਬੁਰਿਆਈ ਕੀਤੀ, ਤਾਂ ਜੋ ਤੂੰ ਆਪਣੇ ਫੈਸਲੇ ਵਿੱਚ ਧਰਮੀ ਠਹਿਰੇਂ, ਅਤੇ ਆਪਣੇ ਨਿਆਂ ਵਿੱਚ ਤੂੰ ਸਾਫ਼ ਨਿੱਕਲੇਂ।