Text copied!
Bibles in Panjabi

ਜ਼ਬੂਰ 51:1-5 in Panjabi

Help us?

ਜ਼ਬੂਰ 51:1-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ, ਜਦੋਂ ਨਾਥਾਨ ਨਬੀ ਉਸ ਦੇ ਕੋਲ ਇਸ ਲਈ ਆਇਆ ਕਿ ਉਹ ਬਥ-ਸ਼ਬਾ ਦੇ ਕੋਲ ਗਿਆ ਸੀ। ਹੇ ਪਰਮੇਸ਼ੁਰ, ਆਪਣੀ ਕਿਰਪਾ ਦੇ ਅਨੁਸਾਰ ਮੇਰੇ ਉੱਤੇ ਦਯਾ ਕਰ, ਆਪਣੀਆਂ ਰਹਿਮਤਾਂ ਦੇ ਅਨੁਸਾਰ ਮੇਰੇ ਅਪਰਾਧ ਮਿਟਾ ਦੇ!
2 ਮੇਰੀ ਬਦੀ ਤੋਂ ਮੈਨੂੰ ਚੰਗੀ ਤਰ੍ਹਾਂ ਧੋ, ਅਤੇ ਮੇਰੇ ਪਾਪ ਤੋਂ ਮੈਨੂੰ ਸ਼ੁੱਧ ਕਰ,
3 ਕਿਉਂ ਜੋ ਮੈਂ ਆਪਣੇ ਅਪਰਾਧ ਜਾਣਦਾ ਹਾਂ, ਅਤੇ ਮੇਰਾ ਪਾਪ ਸਦਾ ਮੇਰੇ ਸਾਹਮਣੇ ਹੈ।
4 ਮੈਂ ਤੇਰਾ, ਹਾਂ, ਤੇਰਾ ਹੀ ਪਾਪ ਕੀਤਾ, ਅਤੇ ਤੇਰੀ ਨਿਗਾਹ ਵਿੱਚ ਇਹ ਬੁਰਿਆਈ ਕੀਤੀ, ਤਾਂ ਜੋ ਤੂੰ ਆਪਣੇ ਫੈਸਲੇ ਵਿੱਚ ਧਰਮੀ ਠਹਿਰੇਂ, ਅਤੇ ਆਪਣੇ ਨਿਆਂ ਵਿੱਚ ਤੂੰ ਸਾਫ਼ ਨਿੱਕਲੇਂ।
5 ਵੇਖ, ਮੈਂ ਬਦੀ ਵਿੱਚ ਜੰਮਿਆ, ਅਤੇ ਪਾਪ ਵਿੱਚ ਮੇਰੀ ਮਾਤਾ ਨੇ ਮੈਨੂੰ ਕੁੱਖ ਵਿੱਚ ਲਿਆ।
ਜ਼ਬੂਰ 51 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ