12 ਆਪਣੀ ਮੁਕਤੀ ਦੀ ਖੁਸ਼ੀ ਮੈਨੂੰ ਮੋੜ ਦੇ, ਅਤੇ ਆਪਣੇ ਪਰਮ ਆਤਮਾ ਨਾਲ ਮੈਨੂੰ ਸੰਭਾਲ।
13 ਤਦ ਮੈਂ ਅਪਰਾਧੀਆਂ ਨੂੰ ਤੇਰੇ ਰਾਹ ਸਿਖਾਵਾਂਗਾ, ਅਤੇ ਪਾਪੀ ਤੇਰੇ ਵੱਲ ਮੁੜਨਗੇ।
14 ਹੇ ਪਰਮੇਸ਼ੁਰ, ਮੇਰੀ ਮੁਕਤੀ ਦੇ ਪਰਮੇਸ਼ੁਰ, ਮੈਨੂੰ ਖੂਨ ਦੇ ਦੋਸ਼ ਤੋਂ ਛੁਡਾ, ਤਾਂ ਮੇਰੀ ਜੀਭ ਤੇਰੇ ਧਰਮ ਦਾ ਜੈ-ਜੈਕਾਰ ਕਰੇਗੀ।
15 ਹੇ ਪ੍ਰਭੂ, ਮੇਰੇ ਬੁੱਲ੍ਹਾਂ ਨੂੰ ਖੋਲ੍ਹ ਦੇ, ਤਾਂ ਮੇਰਾ ਮੂੰਹ ਤੇਰੀ ਉਸਤਤ ਸੁਣਾਵੇਗਾ।
16 ਤੂੰ ਤਾਂ ਬਲੀਦਾਨ ਨਾਲ ਪਰਸੰਨ ਨਹੀਂ ਹੁੰਦਾ, ਨਹੀਂ ਤਾਂ ਮੈਂ ਉਹ ਦਿੰਦਾ, ਹੋਮ ਬਲੀ ਤੋਂ ਤੂੰ ਖੁਸ਼ ਨਹੀਂ ਹੁੰਦਾ।
17 ਪਰਮੇਸ਼ੁਰ ਦਾ ਬਲੀਦਾਨ ਟੁੱਟਾ ਹੋਇਆ ਆਤਮਾ ਹੈ, ਹੇ ਪਰਮੇਸ਼ੁਰ, ਟੁੱਟੇ ਅਤੇ ਕੁਚਲੇ ਹੋਏ ਮਨ ਨੂੰ ਤੂੰ ਤੁੱਛ ਨਾ ਜਾਣੇਗਾ।
18 ਆਪਣੀ ਕਿਰਪਾ ਨਾਲ ਸੀਯੋਨ ਦਾ ਭਲਾ ਕਰ, ਅਤੇ ਯਰੂਸ਼ਲਮ ਦੀਆਂ ਹੱਦਾਂ ਨੂੰ ਬਣਾ ਦੇ।