13ਤਦ ਮੈਂ ਅਪਰਾਧੀਆਂ ਨੂੰ ਤੇਰੇ ਰਾਹ ਸਿਖਾਵਾਂਗਾ, ਅਤੇ ਪਾਪੀ ਤੇਰੇ ਵੱਲ ਮੁੜਨਗੇ।
14ਹੇ ਪਰਮੇਸ਼ੁਰ, ਮੇਰੀ ਮੁਕਤੀ ਦੇ ਪਰਮੇਸ਼ੁਰ, ਮੈਨੂੰ ਖੂਨ ਦੇ ਦੋਸ਼ ਤੋਂ ਛੁਡਾ, ਤਾਂ ਮੇਰੀ ਜੀਭ ਤੇਰੇ ਧਰਮ ਦਾ ਜੈ-ਜੈਕਾਰ ਕਰੇਗੀ।
15ਹੇ ਪ੍ਰਭੂ, ਮੇਰੇ ਬੁੱਲ੍ਹਾਂ ਨੂੰ ਖੋਲ੍ਹ ਦੇ, ਤਾਂ ਮੇਰਾ ਮੂੰਹ ਤੇਰੀ ਉਸਤਤ ਸੁਣਾਵੇਗਾ।
16ਤੂੰ ਤਾਂ ਬਲੀਦਾਨ ਨਾਲ ਪਰਸੰਨ ਨਹੀਂ ਹੁੰਦਾ, ਨਹੀਂ ਤਾਂ ਮੈਂ ਉਹ ਦਿੰਦਾ, ਹੋਮ ਬਲੀ ਤੋਂ ਤੂੰ ਖੁਸ਼ ਨਹੀਂ ਹੁੰਦਾ।
17ਪਰਮੇਸ਼ੁਰ ਦਾ ਬਲੀਦਾਨ ਟੁੱਟਾ ਹੋਇਆ ਆਤਮਾ ਹੈ, ਹੇ ਪਰਮੇਸ਼ੁਰ, ਟੁੱਟੇ ਅਤੇ ਕੁਚਲੇ ਹੋਏ ਮਨ ਨੂੰ ਤੂੰ ਤੁੱਛ ਨਾ ਜਾਣੇਗਾ।
18ਆਪਣੀ ਕਿਰਪਾ ਨਾਲ ਸੀਯੋਨ ਦਾ ਭਲਾ ਕਰ, ਅਤੇ ਯਰੂਸ਼ਲਮ ਦੀਆਂ ਹੱਦਾਂ ਨੂੰ ਬਣਾ ਦੇ।
19ਤਦ ਤੂੰ ਧਰਮ ਦੇ ਬਲੀਦਾਨਾਂ ਵਿੱਚ ਪਰਸੰਨ ਹੋਵੇਂਗਾ, ਅਰਥਾਤ ਹੋਮ ਅਤੇ ਪੂਰੀ ਹੋਮ ਬਲੀ ਵਿੱਚ, ਤਦ ਓਹ ਤੇਰੀ ਜਗਵੇਦੀ ਉੱਤੇ ਬਲ਼ਦ ਚੜ੍ਹਾਉਣਗੇ।