3ਕਿਉਂ ਜੋ ਮੈਂ ਆਪਣੇ ਅਪਰਾਧ ਜਾਣਦਾ ਹਾਂ, ਅਤੇ ਮੇਰਾ ਪਾਪ ਸਦਾ ਮੇਰੇ ਸਾਹਮਣੇ ਹੈ।
4ਮੈਂ ਤੇਰਾ, ਹਾਂ, ਤੇਰਾ ਹੀ ਪਾਪ ਕੀਤਾ, ਅਤੇ ਤੇਰੀ ਨਿਗਾਹ ਵਿੱਚ ਇਹ ਬੁਰਿਆਈ ਕੀਤੀ, ਤਾਂ ਜੋ ਤੂੰ ਆਪਣੇ ਫੈਸਲੇ ਵਿੱਚ ਧਰਮੀ ਠਹਿਰੇਂ, ਅਤੇ ਆਪਣੇ ਨਿਆਂ ਵਿੱਚ ਤੂੰ ਸਾਫ਼ ਨਿੱਕਲੇਂ।
5ਵੇਖ, ਮੈਂ ਬਦੀ ਵਿੱਚ ਜੰਮਿਆ, ਅਤੇ ਪਾਪ ਵਿੱਚ ਮੇਰੀ ਮਾਤਾ ਨੇ ਮੈਨੂੰ ਕੁੱਖ ਵਿੱਚ ਲਿਆ।
6ਵੇਖ, ਤੂੰ ਅੰਦਰਲੀ ਸਚਿਆਈ ਚਾਹੁੰਦਾ ਹੈਂ, ਅਤੇ ਗੁਪਤ ਮਨ ਵਿੱਚ ਮੈਨੂੰ ਬੁੱਧੀ ਸਿਖਾਵੇਂਗਾ।