9ਮੇਰਿਆਂ ਪਾਪਾਂ ਵੱਲੋਂ ਮੂੰਹ ਫੇਰ ਲੈ, ਅਤੇ ਮੇਰੀਆਂ ਸਾਰੀਆਂ ਬਦੀਆਂ ਨੂੰ ਮਿਟਾ ਦੇ!
10ਹੇ ਪਰਮੇਸ਼ੁਰ, ਮੇਰੇ ਲਈ ਇੱਕ ਪਾਕ ਮਨ ਉਤਪੰਨ ਕਰ, ਅਤੇ ਮੇਰੇ ਅੰਦਰ ਨਵੇਂ ਸਿਰੇ ਤੋਂ ਸਥਿਰ ਆਤਮਾ ਵੀ।
11ਮੈਨੂੰ ਆਪਣੇ ਹਜ਼ੂਰੋਂ ਨਾ ਧੱਕ, ਅਤੇ ਆਪਣਾ ਪਵਿੱਤਰ ਆਤਮਾ ਮੈਥੋਂ ਨਾ ਲੈ!
12ਆਪਣੀ ਮੁਕਤੀ ਦੀ ਖੁਸ਼ੀ ਮੈਨੂੰ ਮੋੜ ਦੇ, ਅਤੇ ਆਪਣੇ ਪਰਮ ਆਤਮਾ ਨਾਲ ਮੈਨੂੰ ਸੰਭਾਲ।