1ਪ੍ਰਧਾਨ ਵਜਾਉਣ ਵਾਲੇ ਦੇ ਲਈ ਮਸ਼ਕੀਲ ਉੱਤੇ ਦਾਊਦ ਦਾ ਭਜਨ ਜਦੋਂ ਦੋਏਗ ਅਦੋਮੀ ਨੇ ਸ਼ਾਊਲ ਨੂੰ ਦੱਸਿਆ ਕਿ ਦਾਊਦ ਅਹੀਮਲਕ ਦੇ ਘਰ ਗਿਆ ਹੈ। ਹੇ ਸੂਰਬੀਰ, ਤੂੰ ਬੁਰਿਆਈ ਉੱਤੇ ਕਿਉਂ ਘਮੰਡ ਕਰਦਾ ਹੈਂ? ਪਰਮੇਸ਼ੁਰ ਦੀ ਦਯਾ ਸਦੀਪਕ ਰਹਿੰਦੀ ਹੈ।
2ਹੇ ਛਲੀਏ, ਤੇਰੀ ਜੀਭ ਬੁਰਿਆਈ ਦੀਆਂ ਯੋਜਨਾਵਾਂ ਤਿੱਖੇ ਉਸਤਰੇ ਵਾਂਗੂੰ ਕਰਦੀ ਹੈ!
3ਤੂੰ ਬੁਰਿਆਈ ਨੂੰ ਭਲਿਆਈ ਨਾਲੋਂ, ਅਤੇ ਝੂਠ ਬੋਲਣ ਨੂੰ ਸੱਚ ਬੋਲਣ ਨਾਲੋਂ ਵਧੇਰੇ ਪ੍ਰੇਮ ਰੱਖਦਾ ਹੈਂ। ਸਲਹ।
4ਹੇ ਛਲ ਵਾਲੀ ਜੀਭ, ਤੂੰ ਸਾਰੀਆਂ ਹਲਾਕ ਕਰਨ ਵਾਲਿਆਂ ਗੱਲਾਂ ਨਾਲ ਪ੍ਰੀਤ ਰੱਖਦੀ ਹੈਂ!
5ਪਰਮੇਸ਼ੁਰ ਵੀ ਤੈਨੂੰ ਸਦਾ ਲਈ ਕੱਢ ਸੁੱਟੇਗਾ, ਉਹ ਤੈਨੂੰ ਫੜ੍ਹ ਕੇ ਤੇਰੇ ਤੰਬੂ ਵਿੱਚੋਂ ਉਖੇੜ ਛੱਡੇਗਾ, ਅਤੇ ਜੀਉਣ ਦੀ ਧਰਤੀ ਵਿੱਚੋਂ ਤੇਰੀ ਜੜ੍ਹ ਪੁੱਟ ਦੇਵੇਗਾ! ਸਲਹ।