Text copied!
Bibles in Panjabi

ਜ਼ਬੂਰ 52:4-8 in Panjabi

Help us?

ਜ਼ਬੂਰ 52:4-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਹੇ ਛਲ ਵਾਲੀ ਜੀਭ, ਤੂੰ ਸਾਰੀਆਂ ਹਲਾਕ ਕਰਨ ਵਾਲਿਆਂ ਗੱਲਾਂ ਨਾਲ ਪ੍ਰੀਤ ਰੱਖਦੀ ਹੈਂ!
5 ਪਰਮੇਸ਼ੁਰ ਵੀ ਤੈਨੂੰ ਸਦਾ ਲਈ ਕੱਢ ਸੁੱਟੇਗਾ, ਉਹ ਤੈਨੂੰ ਫੜ੍ਹ ਕੇ ਤੇਰੇ ਤੰਬੂ ਵਿੱਚੋਂ ਉਖੇੜ ਛੱਡੇਗਾ, ਅਤੇ ਜੀਉਣ ਦੀ ਧਰਤੀ ਵਿੱਚੋਂ ਤੇਰੀ ਜੜ੍ਹ ਪੁੱਟ ਦੇਵੇਗਾ! ਸਲਹ।
6 ਧਰਮੀ ਵੀ ਵੇਖਣਗੇ ਅਤੇ ਡਰਨਗੇ, ਅਤੇ ਉਸ ਉੱਤੇ ਹੱਸਣਗੇ,
7 ਵੇਖੋ, ਇਹ ਓਹੋ ਮਨੁੱਖ ਹੈ ਜਿਸ ਨੇ ਪਰਮੇਸ਼ੁਰ ਨੂੰ ਆਪਣਾ ਗੜ੍ਹ ਨਹੀਂ ਮੰਨਿਆ ਸੀ, ਸਗੋਂ ਆਪਣੇ ਧਨ ਦੀ ਬਹੁਤਾਇਤ ਉੱਤੇ ਭਰੋਸਾ ਰੱਖਦਾ ਸੀ, ਅਤੇ ਆਪਣੇ ਲੋਭ ਵਿੱਚ ਪੱਕਾ ਸੀ!
8 ਪਰ ਮੈਂ ਤਾਂ ਪਰਮੇਸ਼ੁਰ ਦੇ ਘਰ ਵਿੱਚ ਜ਼ੈਤੂਨ ਦੇ ਹਰੇ ਭਰੇ ਰੁੱਖ ਵਰਗਾ ਹਾਂ, ਮੈਂ ਪਰਮੇਸ਼ੁਰ ਦੀ ਦਯਾ ਉੱਤੇ ਸਦਾ ਹੀ ਭਰੋਸਾ ਰੱਖਿਆ ਹੈ।
ਜ਼ਬੂਰ 52 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ