7 ਵੇਖੋ, ਇਹ ਓਹੋ ਮਨੁੱਖ ਹੈ ਜਿਸ ਨੇ ਪਰਮੇਸ਼ੁਰ ਨੂੰ ਆਪਣਾ ਗੜ੍ਹ ਨਹੀਂ ਮੰਨਿਆ ਸੀ, ਸਗੋਂ ਆਪਣੇ ਧਨ ਦੀ ਬਹੁਤਾਇਤ ਉੱਤੇ ਭਰੋਸਾ ਰੱਖਦਾ ਸੀ, ਅਤੇ ਆਪਣੇ ਲੋਭ ਵਿੱਚ ਪੱਕਾ ਸੀ!
8 ਪਰ ਮੈਂ ਤਾਂ ਪਰਮੇਸ਼ੁਰ ਦੇ ਘਰ ਵਿੱਚ ਜ਼ੈਤੂਨ ਦੇ ਹਰੇ ਭਰੇ ਰੁੱਖ ਵਰਗਾ ਹਾਂ, ਮੈਂ ਪਰਮੇਸ਼ੁਰ ਦੀ ਦਯਾ ਉੱਤੇ ਸਦਾ ਹੀ ਭਰੋਸਾ ਰੱਖਿਆ ਹੈ।
9 ਮੈਂ ਸਦਾ ਤੇਰਾ ਧੰਨਵਾਦ ਕਰਾਂਗਾ, ਕਿਉਂ ਜੋ ਤੂੰ ਇਹ ਕੀਤਾ ਹੈ, ਅਤੇ ਮੈਂ ਤੇਰੇ ਨਾਮ ਉੱਤੇ ਭਰੋਸਾ ਰੱਖਿਆ ਅਤੇ ਉਹ ਭਲਾ ਹੈ ਅਤੇ ਤੇਰੇ ਸੰਤਾਂ ਦੇ ਅੱਗੇ ਤੇਰੀ ਉਸਤਤ ਕਰਾਂਗਾ।