1ਪ੍ਰਧਾਨ ਵਜਾਉਣ ਵਾਲੇ ਦੇ ਲਈ ਮਹਲਥ ਦੇ ਰਾਗ ਉੱਤੇ ਦਾਊਦ ਦਾ ਭਜਨ। ਮੂਰਖ ਨੇ ਆਪਣੇ ਮਨ ਵਿੱਚ ਆਖਿਆ ਕਿ ਪਰਮੇਸ਼ੁਰ ਹੈ ਹੀ ਨਹੀਂ! ਉਹ ਵਿਗੜ ਗਏ ਹਨ, ਉਨ੍ਹਾਂ ਨੇ ਘਿਣਾਉਣੇ ਕੰਮ ਕੀਤੇ ਹਨ, ਭਲਾ ਕਰਨ ਵਾਲਾ ਕੋਈ ਨਹੀਂ।
2ਪਰਮੇਸ਼ੁਰ ਨੇ ਸਵਰਗ ਤੋਂ ਆਦਮ ਵੰਸ਼ ਉੱਤੇ ਦ੍ਰਿਸ਼ਟੀ ਕੀਤੀ, ਤਾਂ ਕਿ ਉਹ ਵੇਖੇ ਕੋਈ ਬੁੱਧਵਾਨ ਪਰਮੇਸ਼ੁਰ ਦਾ ਖੋਜ਼ੀ ਹੈ ਜਾਂ ਨਹੀਂ?