Text copied!
Bibles in Panjabi

ਜ਼ਬੂਰ 55:11-15 in Panjabi

Help us?

ਜ਼ਬੂਰ 55:11-15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਤਬਾਹੀ ਉਸ ਦੇ ਅੰਦਰ ਹੈ, ਧੱਕੇ ਸ਼ਾਹੀ ਅਤੇ ਹੇਰਾਫੇਰੀ ਉਸ ਦੇ ਬਜ਼ਾਰਾਂ ਤੋਂ ਅਲੱਗ ਨਹੀਂ ਹੁੰਦੀ।
12 ਜਿਹੜਾ ਮੇਰੇ ਉੱਤੇ ਇਲਜ਼ਾਮ ਲਾਉਂਦਾ ਹੈ, ਉਹ ਤਾਂ ਮੇਰਾ ਵੈਰੀ ਨਹੀਂ ਸੀ, ਨਹੀਂ ਤਾਂ ਮੈਂ ਸਹਿ ਲੈਂਦਾ, ਅਤੇ ਜੋ ਮੇਰੇ ਵਿਰੁੱਧ ਫੁੱਲਦਾ ਸੀ, ਉਹ ਮੇਰਾ ਦੁਸ਼ਮਣ ਨਹੀਂ ਸੀ, ਨਹੀਂ ਤਾਂ ਮੈਂ ਉਸ ਤੋਂ ਲੁੱਕ ਜਾਂਦਾ,
13 ਪਰ ਤੂੰ ਹੀ ਸੀ ਜੋ ਮੇਰੇ ਬਰਾਬਰ ਦਾ ਮਨੁੱਖ, ਮੇਰੇ ਨਾਲ ਦਾ ਅਤੇ ਮੇਰੀ ਜਾਣ-ਪਹਿਚਾਣ ਦਾ ਸੀ!
14 ਅਸੀਂ ਆਪਸ ਵਿੱਚ ਮਿੱਠੀਆਂ-ਮਿੱਠੀਆਂ ਗੱਲਾਂ ਕਰਦੇ ਹੁੰਦੇ ਸੀ, ਅਤੇ ਸੰਗਤ ਦੇ ਨਾਲ ਪਰਮੇਸ਼ੁਰ ਦੇ ਭਵਨ ਵਿੱਚ ਫਿਰਦੇ ਹੁੰਦੇ ਸੀ।
15 ਮੌਤ ਉਨ੍ਹਾਂ ਉੱਤੇ ਅਚਾਨਕ ਆ ਪਵੇ, ਉਹ ਜਿਉਂਦੇ ਜੀਅ ਪਤਾਲ ਵਿੱਚ ਉਤਰ ਜਾਣ, ਕਿਉਂ ਜੋ ਉਨ੍ਹਾਂ ਦੇ ਨਿਵਾਸ ਸਥਾਨਾਂ ਵਿੱਚ ਸਗੋਂ ਉਨ੍ਹਾਂ ਦੇ ਅੰਦਰ ਬੁਰਿਆਈ ਹੈ!
ਜ਼ਬੂਰ 55 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ