19 ਪਰਮੇਸ਼ੁਰ ਸੁਣੇਗਾ ਅਤੇ ਉਨ੍ਹਾਂ ਨੂੰ ਉੱਤਰ ਦੇਵੇਗਾ, ਉਹ ਆਦ ਤੋਂ ਬਿਰਾਜਮਾਨ ਹੈ। ਸਲਹ। ਇਹ ਓਹ ਹਨ ਜਿਨ੍ਹਾਂ ਲਈ ਅਦਲ-ਬਦਲ ਨਹੀਂ, ਅਤੇ ਜਿਹੜੇ ਪਰਮੇਸ਼ੁਰ ਦਾ ਭੈਅ ਨਹੀਂ ਮੰਨਦੇ।
20 ਉਹ ਨੇ ਆਪਣੇ ਸਾਥੀਆਂ ਉੱਤੇ ਹੱਥ ਚੁੱਕੇ ਹਨ, ਉਹ ਨੇ ਆਪਣੇ ਨੇਮ ਨੂੰ ਭਰਿਸ਼ਟ ਕੀਤਾ।
21 ਉਹ ਦਾ ਮੂੰਹ ਮੱਖਣ ਨਾਲੋਂ ਵੀ ਚਿਕਨਾ ਸੀ, ਪਰ ਉਹ ਦੇ ਦਿਲ ਵਿੱਚ ਲੜਾਈ ਸੀ! ਉਹ ਦੀਆਂ ਗੱਲਾਂ ਤੇਲ ਨਾਲੋਂ ਵੀ ਕੂਲੀਆਂ ਸਨ, ਪਰ ਓਹ ਸਨ ਨੰਗੀਆਂ ਤਲਵਾਰਾਂ!
22 ਆਪਣਾ ਭਾਰ ਯਹੋਵਾਹ ਉੱਤੇ ਸੁੱਟ, ਅਤੇ ਉਹ ਤੈਨੂੰ ਸੰਭਾਲੇਗਾ, ਓਹ ਧਰਮੀ ਨੂੰ ਕਦੇ ਨਾ ਡੋਲਣ ਦੇਵੇਗਾ।
23 ਪਰ ਤੂੰ, ਹੇ ਪਰਮੇਸ਼ੁਰ, ਉਨ੍ਹਾਂ ਨੂੰ ਬਰਬਾਦੀ ਦੇ ਟੋਏ ਵਿੱਚ ਡੇਗ ਦੇਵੇਂਗਾ, ਹਤਿਆਰੇ ਅਤੇ ਕਪਟੀ ਮਨੁੱਖ ਆਪਣੀ ਅੱਧੀ ਉਮਰ ਤੱਕ ਵੀ ਨਾ ਪਹੁੰਚਣਗੇ, ਪਰ ਮੈਂ ਤੇਰੇ ਉੱਤੇ ਭਰੋਸਾ ਰੱਖਾਂਗਾ।