2 ਮੇਰੀ ਵੱਲ ਧਿਆਨ ਕਰ ਅਤੇ ਮੈਨੂੰ ਉੱਤਰ ਦੇ! ਮੈਂ ਆਪਣੀ ਪਰੇਸ਼ਾਨੀ ਵਿੱਚ ਬੇਚੈਨ ਰਹਿੰਦਾ ਹਾਂ, ਅਤੇ ਮੈਂ ਹੂੰਗਦਾ ਰਹਿੰਦਾ ਹਾਂ,
3 ਵੈਰੀ ਦੀ ਅਵਾਜ਼ ਦੇ ਕਾਰਨ, ਅਤੇ ਦੁਸ਼ਟ ਦੇ ਦਬਾਓ ਦੇ ਕਾਰਨ, ਕਿਉਂ ਜੋ ਉਹ ਮੇਰੀਆਂ ਮੁਸੀਬਤਾਂ ਵਧਾਉਂਦੇ ਹਨ, ਅਤੇ ਕ੍ਰੋਧ ਨਾਲ ਮੈਨੂੰ ਸਤਾਉਂਦੇ ਹਨ।
4 ਮੇਰਾ ਦਿਲ ਬਹੁਤ ਦੁੱਖੀ ਹੈ, ਅਤੇ ਮੌਤ ਦਾ ਡਰ ਮੇਰੇ ਉੱਤੇ ਆ ਪਿਆ ਹੈ।
5 ਡਰ ਅਤੇ ਥਰ-ਥਰਾਹਟ ਮੇਰੇ ਉੱਤੇ ਆ ਪਏ, ਅਤੇ ਘਬਰਾਹਟ ਨੇ ਮੈਨੂੰ ਦਬਾ ਲਿਆ ਹੈ।
6 ਤਾਂ ਮੈਂ ਆਖਿਆ, ਕਾਸ਼ ਕਿ ਮੈਨੂੰ ਕਬੂਤਰ ਜਿਹੇ ਖੰਭ ਮਿਲਦੇ, ਤਾਂ ਮੈਂ ਉੱਡ ਜਾਂਦਾ ਤੇ ਅਰਾਮ ਪਾਉਂਦਾ!
7 ਵੇਖੋ, ਮੈਂ ਦੂਰ ਵਾਟ ਉੱਡ ਜਾਂਦਾ, ਅਤੇ ਉਜਾੜ ਵਿੱਚ ਵਸੇਰਾ ਕਰਦਾ! ਸਲਹ।
8 ਮੈਂ ਅਨ੍ਹੇਰੀ ਅਤੇ ਤੂਫਾਨ ਤੋਂ ਛੇਤੀ ਓਟ ਲੈਂਦਾ।
9 ਹੇ ਪ੍ਰਭੂ, ਉਨ੍ਹਾਂ ਨੂੰ ਨਿਗਲ ਲੈ, ਉਨ੍ਹਾਂ ਦੀਆਂ ਜੀਭਾਂ ਵੱਖੋ-ਵੱਖਰੀਆਂ ਕਰ ਦੇ, ਕਿਉਂ ਜੋ ਮੈਂ ਨਗਰ ਵਿੱਚ ਅਨ੍ਹੇਰ ਅਤੇ ਝਗੜਾ ਵੇਖਿਆ ਹੈ!
10 ਓਹ ਵੈਰੀ ਦਿਨ ਰਾਤ ਉਸ ਦੀਆਂ ਕੰਧਾਂ ਉੱਤੇ ਉਸ ਦੇ ਚਾਰ ਚੁਫ਼ੇਰੇ ਘੁੰਮਦੇ ਹਨ, ਬਦੀ ਅਤੇ ਸ਼ਰਾਰਤ ਉਸ ਦੇ ਅੰਦਰ ਹੈ।
11 ਤਬਾਹੀ ਉਸ ਦੇ ਅੰਦਰ ਹੈ, ਧੱਕੇ ਸ਼ਾਹੀ ਅਤੇ ਹੇਰਾਫੇਰੀ ਉਸ ਦੇ ਬਜ਼ਾਰਾਂ ਤੋਂ ਅਲੱਗ ਨਹੀਂ ਹੁੰਦੀ।