2 ਮੇਰੀ ਵੱਲ ਧਿਆਨ ਕਰ ਅਤੇ ਮੈਨੂੰ ਉੱਤਰ ਦੇ! ਮੈਂ ਆਪਣੀ ਪਰੇਸ਼ਾਨੀ ਵਿੱਚ ਬੇਚੈਨ ਰਹਿੰਦਾ ਹਾਂ, ਅਤੇ ਮੈਂ ਹੂੰਗਦਾ ਰਹਿੰਦਾ ਹਾਂ,
3 ਵੈਰੀ ਦੀ ਅਵਾਜ਼ ਦੇ ਕਾਰਨ, ਅਤੇ ਦੁਸ਼ਟ ਦੇ ਦਬਾਓ ਦੇ ਕਾਰਨ, ਕਿਉਂ ਜੋ ਉਹ ਮੇਰੀਆਂ ਮੁਸੀਬਤਾਂ ਵਧਾਉਂਦੇ ਹਨ, ਅਤੇ ਕ੍ਰੋਧ ਨਾਲ ਮੈਨੂੰ ਸਤਾਉਂਦੇ ਹਨ।
4 ਮੇਰਾ ਦਿਲ ਬਹੁਤ ਦੁੱਖੀ ਹੈ, ਅਤੇ ਮੌਤ ਦਾ ਡਰ ਮੇਰੇ ਉੱਤੇ ਆ ਪਿਆ ਹੈ।
5 ਡਰ ਅਤੇ ਥਰ-ਥਰਾਹਟ ਮੇਰੇ ਉੱਤੇ ਆ ਪਏ, ਅਤੇ ਘਬਰਾਹਟ ਨੇ ਮੈਨੂੰ ਦਬਾ ਲਿਆ ਹੈ।