Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 55

ਜ਼ਬੂਰ 55:5-11

Help us?
Click on verse(s) to share them!
5ਡਰ ਅਤੇ ਥਰ-ਥਰਾਹਟ ਮੇਰੇ ਉੱਤੇ ਆ ਪਏ, ਅਤੇ ਘਬਰਾਹਟ ਨੇ ਮੈਨੂੰ ਦਬਾ ਲਿਆ ਹੈ।
6ਤਾਂ ਮੈਂ ਆਖਿਆ, ਕਾਸ਼ ਕਿ ਮੈਨੂੰ ਕਬੂਤਰ ਜਿਹੇ ਖੰਭ ਮਿਲਦੇ, ਤਾਂ ਮੈਂ ਉੱਡ ਜਾਂਦਾ ਤੇ ਅਰਾਮ ਪਾਉਂਦਾ!
7ਵੇਖੋ, ਮੈਂ ਦੂਰ ਵਾਟ ਉੱਡ ਜਾਂਦਾ, ਅਤੇ ਉਜਾੜ ਵਿੱਚ ਵਸੇਰਾ ਕਰਦਾ! ਸਲਹ।
8ਮੈਂ ਅਨ੍ਹੇਰੀ ਅਤੇ ਤੂਫਾਨ ਤੋਂ ਛੇਤੀ ਓਟ ਲੈਂਦਾ।
9ਹੇ ਪ੍ਰਭੂ, ਉਨ੍ਹਾਂ ਨੂੰ ਨਿਗਲ ਲੈ, ਉਨ੍ਹਾਂ ਦੀਆਂ ਜੀਭਾਂ ਵੱਖੋ-ਵੱਖਰੀਆਂ ਕਰ ਦੇ, ਕਿਉਂ ਜੋ ਮੈਂ ਨਗਰ ਵਿੱਚ ਅਨ੍ਹੇਰ ਅਤੇ ਝਗੜਾ ਵੇਖਿਆ ਹੈ!
10ਓਹ ਵੈਰੀ ਦਿਨ ਰਾਤ ਉਸ ਦੀਆਂ ਕੰਧਾਂ ਉੱਤੇ ਉਸ ਦੇ ਚਾਰ ਚੁਫ਼ੇਰੇ ਘੁੰਮਦੇ ਹਨ, ਬਦੀ ਅਤੇ ਸ਼ਰਾਰਤ ਉਸ ਦੇ ਅੰਦਰ ਹੈ।
11ਤਬਾਹੀ ਉਸ ਦੇ ਅੰਦਰ ਹੈ, ਧੱਕੇ ਸ਼ਾਹੀ ਅਤੇ ਹੇਰਾਫੇਰੀ ਉਸ ਦੇ ਬਜ਼ਾਰਾਂ ਤੋਂ ਅਲੱਗ ਨਹੀਂ ਹੁੰਦੀ।

Read ਜ਼ਬੂਰ 55ਜ਼ਬੂਰ 55
Compare ਜ਼ਬੂਰ 55:5-11ਜ਼ਬੂਰ 55:5-11