5 ਡਰ ਅਤੇ ਥਰ-ਥਰਾਹਟ ਮੇਰੇ ਉੱਤੇ ਆ ਪਏ, ਅਤੇ ਘਬਰਾਹਟ ਨੇ ਮੈਨੂੰ ਦਬਾ ਲਿਆ ਹੈ।
6 ਤਾਂ ਮੈਂ ਆਖਿਆ, ਕਾਸ਼ ਕਿ ਮੈਨੂੰ ਕਬੂਤਰ ਜਿਹੇ ਖੰਭ ਮਿਲਦੇ, ਤਾਂ ਮੈਂ ਉੱਡ ਜਾਂਦਾ ਤੇ ਅਰਾਮ ਪਾਉਂਦਾ!
7 ਵੇਖੋ, ਮੈਂ ਦੂਰ ਵਾਟ ਉੱਡ ਜਾਂਦਾ, ਅਤੇ ਉਜਾੜ ਵਿੱਚ ਵਸੇਰਾ ਕਰਦਾ! ਸਲਹ।
8 ਮੈਂ ਅਨ੍ਹੇਰੀ ਅਤੇ ਤੂਫਾਨ ਤੋਂ ਛੇਤੀ ਓਟ ਲੈਂਦਾ।
9 ਹੇ ਪ੍ਰਭੂ, ਉਨ੍ਹਾਂ ਨੂੰ ਨਿਗਲ ਲੈ, ਉਨ੍ਹਾਂ ਦੀਆਂ ਜੀਭਾਂ ਵੱਖੋ-ਵੱਖਰੀਆਂ ਕਰ ਦੇ, ਕਿਉਂ ਜੋ ਮੈਂ ਨਗਰ ਵਿੱਚ ਅਨ੍ਹੇਰ ਅਤੇ ਝਗੜਾ ਵੇਖਿਆ ਹੈ!
10 ਓਹ ਵੈਰੀ ਦਿਨ ਰਾਤ ਉਸ ਦੀਆਂ ਕੰਧਾਂ ਉੱਤੇ ਉਸ ਦੇ ਚਾਰ ਚੁਫ਼ੇਰੇ ਘੁੰਮਦੇ ਹਨ, ਬਦੀ ਅਤੇ ਸ਼ਰਾਰਤ ਉਸ ਦੇ ਅੰਦਰ ਹੈ।
11 ਤਬਾਹੀ ਉਸ ਦੇ ਅੰਦਰ ਹੈ, ਧੱਕੇ ਸ਼ਾਹੀ ਅਤੇ ਹੇਰਾਫੇਰੀ ਉਸ ਦੇ ਬਜ਼ਾਰਾਂ ਤੋਂ ਅਲੱਗ ਨਹੀਂ ਹੁੰਦੀ।
12 ਜਿਹੜਾ ਮੇਰੇ ਉੱਤੇ ਇਲਜ਼ਾਮ ਲਾਉਂਦਾ ਹੈ, ਉਹ ਤਾਂ ਮੇਰਾ ਵੈਰੀ ਨਹੀਂ ਸੀ, ਨਹੀਂ ਤਾਂ ਮੈਂ ਸਹਿ ਲੈਂਦਾ, ਅਤੇ ਜੋ ਮੇਰੇ ਵਿਰੁੱਧ ਫੁੱਲਦਾ ਸੀ, ਉਹ ਮੇਰਾ ਦੁਸ਼ਮਣ ਨਹੀਂ ਸੀ, ਨਹੀਂ ਤਾਂ ਮੈਂ ਉਸ ਤੋਂ ਲੁੱਕ ਜਾਂਦਾ,
13 ਪਰ ਤੂੰ ਹੀ ਸੀ ਜੋ ਮੇਰੇ ਬਰਾਬਰ ਦਾ ਮਨੁੱਖ, ਮੇਰੇ ਨਾਲ ਦਾ ਅਤੇ ਮੇਰੀ ਜਾਣ-ਪਹਿਚਾਣ ਦਾ ਸੀ!