Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 56

ਜ਼ਬੂਰ 56:1-6

Help us?
Click on verse(s) to share them!
1ਪ੍ਰਧਾਨ ਵਜਾਉਣ ਵਾਲੇ ਦੇ ਲਈ। ਯੋਂਤੇਲੇਖੋਕੀਮ ਰਾਗ ਵਿੱਚ ਦਾਊਦ ਦਾ ਮਿਕਤਾਮ ਜਦੋਂ ਫ਼ਲਿਸਤੀਆਂ ਨੇ ਉਸ ਨੂੰ ਗਥ ਨਗਰ ਵਿੱਚ ਫੜਿਆ ਸੀ। ਹੇ ਪਰਮੇਸ਼ੁਰ, ਮੇਰੇ ਉੱਤੇ ਦਯਾ ਕਰ, ਕਿਉਂ ਜੋ ਮਾਰੇ ਵੈਰੀ ਮੈਨੂੰ ਮਿੱਧਦੇ ਹਨ, ਓਹ ਸਾਰਾ ਦਿਨ ਲੜਦੇ ਹੋਏ ਮੈਨੂੰ ਦਬਾਈ ਜਾਂਦੇ ਹਨ!
2ਮੇਰੇ ਘਾਤੀ ਮੈਨੂੰ ਸਾਰਾ ਦਿਨ ਮਿੱਧਦੇ ਹਨ, ਕਿਉਂ ਜੋ ਉਹ ਬਹੁਤ ਹਨ ਅਤੇ ਵੱਡੇ ਹੰਕਾਰ ਦੇ ਕਾਰਨ ਮੇਰੇ ਨਾਲ ਲੜਦੇ ਹਨ।
3ਜਿਸ ਵੇਲੇ ਮੈਨੂੰ ਡਰ ਹੋਵੇਗਾ, ਮੈਂ ਤੇਰੇ ਉੱਤੇ ਭਰੋਸਾ ਰੱਖਾਂਗਾ।
4ਪਰਮੇਸ਼ੁਰ ਵਿੱਚ ਮੈਂ ਉਸ ਦੇ ਬਚਨ ਦੀ ਉਸਤਤ ਕਰਾਂਗਾ, ਪਰਮੇਸ਼ੁਰ ਉੱਤੇ ਮੈਂ ਭਰੋਸਾ ਰੱਖਿਆ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰ ਸਕਦਾ ਹੈ?
5ਓਹ ਸਾਰਾ ਦਿਨ ਮੇਰੀਆਂ ਗੱਲਾਂ ਨੂੰ ਪਲਟਾਉਂਦੇ ਰਹਿੰਦੇ ਹਨ, ਉਨ੍ਹਾਂ ਦੀਆਂ ਸਾਰੀਆਂ ਸੋਚਾਂ ਮੇਰਾ ਬੁਰਾ ਕਰਨ ਦੀਆਂ ਹਨ।
6ਓਹ ਸਾਰੇ ਇਕੱਠੇ ਹੋ ਕੇ ਲੁੱਕ ਜਾਂਦੇ ਹਨ, ਓਹ ਮੇਰੇ ਕਦਮਾਂ ਦੀ ਖੋਜ ਕਰਦੇ ਹਨ, ਜਿਵੇਂ ਓਹ ਮੇਰੀ ਜਾਨ ਲਈ ਆਕੜਦੇ ਸਨ।

Read ਜ਼ਬੂਰ 56ਜ਼ਬੂਰ 56
Compare ਜ਼ਬੂਰ 56:1-6ਜ਼ਬੂਰ 56:1-6