Text copied!
Bibles in Panjabi

ਜ਼ਬੂਰ 56:1-6 in Panjabi

Help us?

ਜ਼ਬੂਰ 56:1-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਪ੍ਰਧਾਨ ਵਜਾਉਣ ਵਾਲੇ ਦੇ ਲਈ। ਯੋਂਤੇਲੇਖੋਕੀਮ ਰਾਗ ਵਿੱਚ ਦਾਊਦ ਦਾ ਮਿਕਤਾਮ ਜਦੋਂ ਫ਼ਲਿਸਤੀਆਂ ਨੇ ਉਸ ਨੂੰ ਗਥ ਨਗਰ ਵਿੱਚ ਫੜਿਆ ਸੀ। ਹੇ ਪਰਮੇਸ਼ੁਰ, ਮੇਰੇ ਉੱਤੇ ਦਯਾ ਕਰ, ਕਿਉਂ ਜੋ ਮਾਰੇ ਵੈਰੀ ਮੈਨੂੰ ਮਿੱਧਦੇ ਹਨ, ਓਹ ਸਾਰਾ ਦਿਨ ਲੜਦੇ ਹੋਏ ਮੈਨੂੰ ਦਬਾਈ ਜਾਂਦੇ ਹਨ!
2 ਮੇਰੇ ਘਾਤੀ ਮੈਨੂੰ ਸਾਰਾ ਦਿਨ ਮਿੱਧਦੇ ਹਨ, ਕਿਉਂ ਜੋ ਉਹ ਬਹੁਤ ਹਨ ਅਤੇ ਵੱਡੇ ਹੰਕਾਰ ਦੇ ਕਾਰਨ ਮੇਰੇ ਨਾਲ ਲੜਦੇ ਹਨ।
3 ਜਿਸ ਵੇਲੇ ਮੈਨੂੰ ਡਰ ਹੋਵੇਗਾ, ਮੈਂ ਤੇਰੇ ਉੱਤੇ ਭਰੋਸਾ ਰੱਖਾਂਗਾ।
4 ਪਰਮੇਸ਼ੁਰ ਵਿੱਚ ਮੈਂ ਉਸ ਦੇ ਬਚਨ ਦੀ ਉਸਤਤ ਕਰਾਂਗਾ, ਪਰਮੇਸ਼ੁਰ ਉੱਤੇ ਮੈਂ ਭਰੋਸਾ ਰੱਖਿਆ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰ ਸਕਦਾ ਹੈ?
5 ਓਹ ਸਾਰਾ ਦਿਨ ਮੇਰੀਆਂ ਗੱਲਾਂ ਨੂੰ ਪਲਟਾਉਂਦੇ ਰਹਿੰਦੇ ਹਨ, ਉਨ੍ਹਾਂ ਦੀਆਂ ਸਾਰੀਆਂ ਸੋਚਾਂ ਮੇਰਾ ਬੁਰਾ ਕਰਨ ਦੀਆਂ ਹਨ।
6 ਓਹ ਸਾਰੇ ਇਕੱਠੇ ਹੋ ਕੇ ਲੁੱਕ ਜਾਂਦੇ ਹਨ, ਓਹ ਮੇਰੇ ਕਦਮਾਂ ਦੀ ਖੋਜ ਕਰਦੇ ਹਨ, ਜਿਵੇਂ ਓਹ ਮੇਰੀ ਜਾਨ ਲਈ ਆਕੜਦੇ ਸਨ।
ਜ਼ਬੂਰ 56 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ