7ਭਲਾ, ਓਹ ਬਦਕਾਰੀ ਨਾਲ ਬਚ ਨਿੱਕਲਣਗੇ? ਹੇ ਪਰਮੇਸ਼ੁਰ, ਕ੍ਰੋਧ ਨਾਲ ਉਨ੍ਹਾਂ ਲੋਕਾਂ ਨੂੰ ਹੇਠਾਂ ਲਾਹ ਦੇ!
8ਤੂੰ ਮੇਰੇ ਅਵਾਰਾ ਫਿਰਨ ਦਾ ਲੇਖਾ ਕਰਦਾ ਹੈਂ, ਮੇਰਿਆਂ ਅੰਝੂਆਂ ਨੂੰ ਆਪਣੀ ਕੁੱਪੀ ਵਿੱਚ ਰੱਖ ਛੱਡ, ਭਲਾ, ਉਹ ਤੇਰੀ ਕਿਤਾਬ ਵਿੱਚ ਨਹੀਂ ਹਨ?।
9ਜਿਸ ਦਿਨ ਮੈਂ ਪੁਕਾਰਾਂ ਤਦ ਮੇਰੇ ਵੈਰੀ ਪਿਛਾਂਹ ਮੁੜ ਜਾਣਗੇ, ਮੈਂ ਇਹ ਜਾਣਦਾ ਹਾਂ ਕਿ ਪਰਮੇਸ਼ੁਰ ਮੇਰੀ ਵੱਲ ਹੈ।
10ਪਰਮੇਸ਼ੁਰ ਵਿੱਚ ਮੈਂ ਬਚਨ ਦੀ ਉਸਤਤ ਕਰਾਂਗਾ, ਯਹੋਵਾਹ ਵਿੱਚ ਮੈਂ ਬਚਨ ਦੀ ਉਸਤਤ ਕਰਾਂਗਾ।